ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਦੇ 4 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

ਰਾਜ ਸਭਾ ਚੋਣਾਂ ਤੋਂ ਠੀਕ ਪਹਿਲਾਂ ਗੁਜਰਾਤ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਗੁਜਰਾਤ ਦੇ 4 ਕਾਂਗਰਸੀ ਵਿਧਾਇਕਾਂ ਨੇ ਸਪੀਕਰ ਰਾਜੇਂਦਰ ਤ੍ਰਿਵੇਦੀ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ, ਜਿਸ ਨੂੰ ਸਵੀਕਾਰ ਵੀ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਨੂੰ ਇਹ ਝਟਕਾ ਅਜਿਹੇ ਸਮੇਂ ਲੱਗਿਆ ਹੈ, ਜਦੋਂ ਸੂਬੇ 'ਚ ਰਾਜ ਸਭਾ ਦੀਆਂ 4 ਸੀਟਾਂ ਲਈ 26 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ।
 

ਸਨਿੱਚਰਵਾਰ ਨੂੰ ਕਾਂਗਰਸ ਦੇ ਚਾਰ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਸਵੀਕਾਰ ਕਰ ਲਿਆ। ਇਹ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਤ੍ਰਿਵੇਦੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਹ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਉਨ੍ਹਾਂ 4 ਵਿਧਾਇਕਾਂ ਦੇ ਨਾਵਾਂ ਦਾ ਐਲਾਨ ਕਰਨਗੇ, ਜਿਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ।
 

182 ਸੀਟਾਂ ਵਾਲੀ ਗੁਜਰਾਤ ਵਿੱਚ ਕਾਂਗਰਸ ਦੀ ਗਿਣਤੀ ਹੁਣ 73 ਤੋਂ ਘੱਟ ਕੇ 69 ਹੋ ਗਈ ਹੈ। ਰਾਜ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੇ ਦਲਬਦਲੀ ਦੇ ਡਰੋਂ ਆਪਣੇ 14 ਵਿਧਾਇਕਾਂ ਨੂੰ ਗੁਜਰਾਤ ਤੋਂ ਜੈਪੁਰ ਸ਼ਿਫ਼ਟ ਕਰ ਦਿੱਤਾ ਸੀ।
 

ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਚੋਣਾਂ ਵਿੱਚ ਗੁਜਰਾਤ ਤੋਂ ਅਭੈ ਭਾਰਦਵਾਜ, ਰਮਿਲਾ ਬਾਰਾ ਅਤੇ ਨਰਹਾਰੀ ਅਮੀਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸੀਨੀਅਰ ਆਗੂ ਸ਼ਕਤੀ ਸਿੰਘ ਗੋਹਿਲ ਅਤੇ ਭਰਤ ਸਿੰਘ ਸੋਲੰਕੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:big setback for Congress in Gujarat as Four MLAs resign from Assembly