ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫਤਾਰ

ਭਾਰਤੀ ਫੌਜ ਨੇ ਸੋਮਵਾਰ ਨੂੰ ਵੱਡੀ ਸਫਲਤਾ ਹਾਸਲ ਕੀਤੀ ਹੈ. ਜੰਮੂ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਨਾਰਨਾਗ ਖੇਤਰ ਤੋਂ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜ੍ਹੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

 

ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਅੱਤਵਾਦੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ। ਉਨ੍ਹਾਂ ਦੀ ਭਾਲ ਵਿਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਦੋਵਾਂ ਨੂੰ ਸੁਰੱਖਿਆ ਬਲਾਂ ਨੇ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਅੱਤਵਾਦੀਆਂ ਦੀ ਪੁੱਛਗਿੱਛ ਜਾਰੀ ਹੈ।

 

ਸੂਤਰ ਦੱਸਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਦੂਜੇ ਅੱਤਵਾਦੀਆਂ ਲਈ ਮਾਰਗ ਦਰਸ਼ਕ ਵਜੋਂ ਕੰਮ ਕਰਦੇ ਸਨ। ਇਸ ਦੇ ਨਾਲ ਹੀ ਇਹ ਅੱਤਵਾਦੀ ਨਾਰਨਾਗ ਖੇਤਰ ਵਿੱਚ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸੀ। ਸ਼ੁਰੂਆਤੀ ਜਾਂਚ ਅਤੇ ਪੁੱਛਗਿੱਛ ਤੋਂ ਪਤਾ ਚੱਲਦਾ ਹੈ ਕਿ ਉਹ ਦੋਵੇਂ ਜੰਮੂ ਦੇ ਰਾਜੌਰੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਤੇ ਅੱਤਵਾਦੀ ਸੰਗਠਨ ਲਸ਼ਕਰ ਲਈ ਕੰਮ ਕਰਦੇ ਹਨ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Big success to security forces and two LeT terrorists arrested