ਚਿੱਟਫੰਡ ਘੋਟਾਲਾ ਮਾਮਲੇ 'ਚ ਮਮਤਾ ਬੈਨਰਜੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਕੋਲਕਾਤਾ ਦੇ ਪੁਲਿਸ ਮੁਖੀ ਰਾਜੀਵ ਕੁਮਾਰ ਤੋਂ ਪੁਛਗਿੱਛ ਦੀ ਕਰਨ ਇਜਾਜ਼ਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਪੁਲਿਸ ਮੁਖੀ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋ ਕੇ ਸਾਰੇ ਮਾਮਲਿਆਂ ਦੀ ਜਾਂਚ 'ਚ ਸਹਿਯੋਗ ਕਰਨ ਦੇ ਹੁਕਮ ਜਾਰੀ ਕੀਤੇ ਹਨ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਰਾਜੀਵ ਕੁਮਾਰ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਸੀ.ਬੀ.ਆਈ. ਸਾਹਮਣੇ ਪੇਸ਼ ਹੋਣਗੇ ਤੇ ਇਸ ਮਾਮਲੇ 'ਤੇ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਤੋਂ ਇਲਾਵਾ ਅਦਾਲਤ ਵਲੋਂ ਰਾਜੀਵ ਕੁਮਾਰ ਨੂੰ ਪਹਿਲਾਂ ਤਿੰਨ ਵਾਰ ਭੇਜੇ ਜਾ ਚੁਕੇ ਸੰਮੰਨ ਬਾਵਜੂਦ ਪੇਸ਼ ਨਾ ਹੋਣ ਤੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਕੋਲਕਾਤਾ ਪੁਲਿਸ ਕਮਿਸ਼ਨਰ ਖਿਲਾਫ਼ ਗ੍ਰਿਫ਼ਤਾਰੀ ਸਮੇਤ ਕਿਸੇ ਤਰ੍ਹਾਂ ਦੀ ਸਜ਼ਾ ਦਾ ਕਦਮ ਨਹੀਂ ਚੁਕਿਆ ਜਾਵੇਗਾ।
/