ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਘੱਟਗਿਣਤੀਆਂ ਨਾਲ ਗਲਤ ਨਹੀਂ ਹੋਵੇਗਾ, ਮੈਂ ਗਰੰਟੀ ਲੈਂਦਾ ਹਾਂ : ਨੀਤੀਸ਼ ਕੁਮਾਰ

ਦੇਸ਼ ਭਰ 'ਚ ਨਾਗਰਿਕਤਾ (ਸੋਧ) ਕਾਨੂੰਨ ਵਿਰੁੱਧ ਚੱਲ ਰਹੇ ਰੋਸ ਪ੍ਰਦਰਸ਼ਨਾਂ ਵਿਚਕਾਰ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਬਿਹਾਰ 'ਚ ਜਨਤਾ ਦਲ ਯੂਨਾਈਟਿਡ ਤੇ ਐਨਡੀਏ ਸਰਕਾਰ 'ਚ ਘੱਟਗਿਣਤੀ ਪੂਰੀ ਤਰ੍ਹਾਂ ਸੁਰੱਖਿਅਤ ਹਨ। 
 

ਨੀਤੀਸ਼ ਨੇ ਕਿਹਾ, "ਮੈਂ ਗਰੰਟੀ ਲੈਂਦਾ ਹਾਂ ਕਿ ਘੱਟਗਿਣਤੀ ਭਾਈਚਾਰੇ ਦੇ ਨਾਲ ਕੁੱਝ ਗਲਤ ਜਾਂ ਉਨ੍ਹਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ।" ਨੀਤੀਸ਼ ਕੁਮਾਰ ਨੇ ਵਿਰੋਧੀ ਪਾਰਟੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਘੱਟਗਿਣਤੀਆਂ ਵਿਚਕਾਰ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ। 
 

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਵੀਰਵਾਰ ਨੂੰ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ, ਜਦਕਿ ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਹਿੰਸਾ ਤੇ ਅੱਗਜਨੀ ਵੇਖਣ ਨੂੰ ਮਿਲੀ। ਦਿੱਲੀ ਮੈਟਰੋ ਦੇ 16 ਸਟੇਸ਼ਨ ਬੰਦ ਕਰ ਦਿੱਤੇ ਗਏ ਸਨ। ਕੁਝ ਇਲਾਕਿਆਂ ’ਚ ਮੋਬਾਇਲ ਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਵਿਰੋਧ ਪ੍ਰਦਰਸ਼ਨਾਂ ਕਾਰਨ ਮੈਟਰੋ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਸੜਕੀ ਰਸਤੇ ਬੁਰੀ ਤਰ੍ਹਾਂ ਪ੍ਰਭਾਵਿਤ ਰਹੇ।
 

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ, ਅੱਗਜਨੀ ਅਤੇ ਭੰਨਤੋੜ ਵੀ ਕੀਤੀ। ਲਖਨਊ 'ਚ ਪ੍ਰਦਰਸ਼ਨਕਾਰੀਆਂ ਨੇ 20 ਮੋਟਰਸਾਈਕਲਾਂ, 10 ਕਾਰਾਂ, 3 ਬੱਸਾਂ ਅਤੇ ਮੀਡੀਆ ਦੀ 4 ਓ.ਬੀ. ਵੈਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਵੀ ਕੀਤਾ। ਹਿੰਸਕ ਪ੍ਰਦਰਸ਼ਨ ਦੌਰਾਨ ਜ਼ਖਮੀ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ, ਜਦਕਿ ਇਸ ਹਿੰਸਾ 'ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar Chief Minister Nitish Kumar breaks silence On CAA row says I take guarantee to minorities well being