ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਐਨਆਰਸੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਸ ਨੇ ਕਿਹਾ ਹੈ ਕਿ ਬਿਹਾਰ ਵਿੱਚ ਐਨਆਰਸੀ ਲਾਗੂ ਨਹੀਂ ਹੋਵੇਗੀ।
ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਦੇਸ਼ ਭਰ ਵਿੱਚ ਸਿਟੀਜ਼ਨਸ਼ਿਪ (ਸੋਧ) ਐਕਟ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਆਪਣੀ ਚੁੱਪੀ ਤੋੜ ਦਿੱਤੀ। ਉਨ੍ਹਾਂ ਕਿਹਾ ਸੀ ਕਿ ਬਿਹਾਰ ਵਿੱਚ ਜਨਤਾ ਦਲ ਯੂਨਾਈਟਿਡ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿੱਚ ਘੱਟ ਗਿਣਤੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
Bihar Chief Minister Nitish Kumar: National Register of Citizens (NRC) will not be implemented in Bihar. (file pic) pic.twitter.com/0Yri4Q8rze
— ANI (@ANI) December 20, 2019
ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਗਾਰੰਟੀ ਦਿੰਦਾ ਹਾਂ ਕਿ ਘੱਟ ਗਿਣਤੀਆਂ ਨਾਲ ਕੋਈ ਗ਼ਲਤ ਜਾਂ ਅਣਗਹਿਲੀ ਨਹੀਂ ਕੀਤੀ ਜਾ ਸਕਦੀ ਜਦੋਂਕਿ ਅਸੀਂ ਸ਼ਾਸਨ ਵਿੱਚ ਹਾਂ। ਨਿਤੀਸ਼ ਕੁਮਾਰ ਨੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਘੱਟ ਗਿਣਤੀਆਂ ਵਿੱਚ ਭੰਬਲਭੂਸਾ ਫੈਲਾ ਰਹੇ ਹਨ।
ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਘੱਟ ਗਿਣਤੀਆਂ ਨੂੰ ਭੜਕਾਉਂਦਿਆਂ ਆਪਣੇ ਇਰਾਦੇ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ।