ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ `ਚ ਬਿਹਾਰੀਆਂ `ਤੇ ਹਮਲੇ : ਨੀਤੀਸ਼ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਗੁਜਰਾਤ `ਚ ਬਿਹਾਰੀਆਂ `ਤੇ ਹਮਲੇ : ਨੀਤੀਸ਼ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਗੁਜਰਾਤ `ਚ ਬਿਹਾਰ ਅਤੇ ਉਤਰ ਪ੍ਰਦੇਸ਼ ਦੇ ਲੋਕਾਂ `ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨਾਲ ਗੱਲ ਕੀਤੀ। ਵਿਜੈ ਰੁਪਾਨੀ ਨਾਲ ਗੱਲਬਾਤ ਬਾਅਦ ਨੀਤੀਸ਼ ਕੁਮਾਰ ਨੇ ਦੱਸਿਆ ਕਿ ਮੈਂ ਗੁਜਰਾਤ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਅਸੀਂ ਲਗਾਤਾਰ ਉਨ੍ਹਾਂ ਦੇ ਸੰਪਰਕ `ਚ ਹਾਂ।

 

ਗੁਜਰਾਤ ਸਰਕਾਰ ਨੇ ਵੀ ਪਰਿਸਥਿਤੀ `ਤੇ ਨਜ਼ਰ ਰੱਖੀ ਹੋਈ ਹੈ। ਨੀਤੀਸ਼ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਰਾਧ ਕੀਤਾ ਹੈ ਉਨ੍ਹਾਂ ਨੂੰ ਨਿਸ਼ਚਿਤ ਤੌਰ `ਤੇ ਸਜਾ ਮਿਲਣੀ ਚਾਹੀਦੀ ਹੈ। ਉਨ੍ਹਾਂ `ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰੰਤੂ ਜੋ ਨਿਰਦੋਸ਼ ਹਨ ਉਨ੍ਹਾਂ ਨਾਲ ਗਲਤ ਨਹੀਂ ਹੋਣਾ ਚਾਹੀਦਾ।


ਇਨ੍ਹਾਂ ਹਮਲਿਆਂ ਨੂੰ ਲੈ ਕੇ ਗੁਜਰਾਤ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਦੱਸਿਆ ਕਿ ਬੀਤੇ ਚਾਰ-ਪੰਜ ਦਿਨ `ਚ ਯੂਪੀ ਅਤੇ ਬਿਹਾਰ ਦੇ ਲੋਕਾਂ `ਤੇ ਹਮਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ `ਤੇ ਸਖਤ ਕਾਰਵਾਈ ਕੀਤੀ ਗਈ ਹੈ ਅਤੇ ਜੋ ਲੋਕ ਇਸ `ਚ ਸ਼ਾਮਲ ਸਨ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਦੂਜੇ ਸ਼ਹਿਰਾਂ ਤੋਂ ਜੋ ਲੋਕ ਗੁਜਰਾਤ `ਚ ਕੰਮ ਕਰਨ ਆਉਂਦੇ ਹਨ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਾਡੀ ਜਿ਼ੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ `ਚ ਹਨ ਅਤੇ ਇਸ ਮਾਮਲੇ `ਚ ਸਰਕਾਰ ਨੂੰ ਰਿਪੋਰਟ ਵੀ ਦੇ ਦਿੱਤੀ ਹੈ।


ਜਿ਼ਕਰਯੋਗ ਹੈ ਕਿ ਗੁਜਰਾਤ ਦੇ ਸਾਬਰਕਾਂਠਾ ਜਿ਼ਲ੍ਹੇ `ਚ 14 ਮਹੀਨਿਆਂ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਬਾਅਦ ਗੈਰ ਗੁਜਰਾਤੀਆਂ `ਤੇ ਕਥਿਤ ਤੌਰ `ਤੇ ਹਮਲਾ ਕਰਨ ਕਰਨ ਦੇ ਮਾਮਲਿਆਂ `ਚ ਗੁਜਰਾਤ ਦੇ ਵੱਖ ਵੱਖ ਹਿੱਸਿਆਂ ਤੋਂ ਪੁਲਿਸ ਨੇ ਹੁਣ ਤੱਕ 342 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

 

ਇਸ ਘਟਨਾ ਦੇ ਬਾਅਦ ਸੂਬੇ ਦੇ ਕਈ ਹਿੱਸਿਆਂ `ਚ ਗੈਰ ਗੁਜਰਾਤੀਆਂ, ਖਾਸ ਤੌਰ `ਤੇ ਉਤਰ ਪ੍ਰਦੇਸ਼ ਅਤੇ ਬਿਹਾਰ ਦੇ ਰਹਿਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 28 ਸਤੰਬਰ ਨੂੰ ਇਕ ਬੱਚੀ ਨਾਲ ਕਥਿਤ ਤੌਰ `ਤੇ ਬਲਾਤਕਾਰ ਕਰਨ ਲਈ ਬਿਹਾਰ ਦੇ ਇਕ ਨਿਵਾਸੀ ਨੂੰ ਗ੍ਰਿਫਤਾਰ ਕੀਤੇ ਜਾਣ ਬਾਅਦ ਗੈਰ ਗੁਜਰਾਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਸੋਸ਼ਲ ਮੀਡੀਆ `ਤੇ ਨਫਰਤ ਭਰੇ ਸੰਦੇਸ਼ ਫੈਲਾਏ ਜਾ ਰਹੇ ਹਨ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar cm nitish kumar talk to gujarat cm vijay rupani over attack on bihar people in gujarat