ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਹਾਰ : ਹੜ੍ਹ ’ਚ ਮਰਨ ਵਾਲਿਆਂ ਦੀ ਗਿਣਤੀ 27 ਹੋਈ

ਬਿਹਾਰ : ਹੜ੍ਹ ’ਚ ਮਰਨ ਵਾਲਿਆਂ ਦੀ ਗਿਣਤੀ 27 ਹੋਈ

ਬਿਹਾਰ ਵਿਚ ਲਗਾਤਾਰ ਮੀਂਹ ਪੈਣ ਕਾਰਨ ਸੜਕਾਂ ਉਤੇ ਬੁਰੀ ਤਰ੍ਹਾਂ ਭਰੇ ਪਾਣੀ ਨਾਲ ਜਨਜੀਵਨ ਰੁਕ ਗਿਆ ਹੈ। ਇਸ ਦੇ ਚਲਦਿਆਂ ਹੜ੍ਹ ਵਰਗੀ ਸਥਿਤੀ ਨੇ ਹੁਣ ਤੱਕ 27 ਲੋਕਾਂ ਦੀ ਜਾਨ ਚਲੀ ਗਈ। ਉਥੇ ਜ਼ਰੂਰੀ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

 

ਉਥੇ ਇਸ ਉਤੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦਾ ਕਹਿਣਾ ਹੈ ਕਿ 2 ਦਿਨ ਤੋਂ ਲਗਾਤਾਰ ਮੀਂਹ ਨਾ ਰੁਕਣ ਕਾਰਨ ਗੰਗਾ ਨਤੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪ੍ਰੰਤੂ ਮੌਕੇ ਉਤੇ ਲੋਕਾਂ ਦੀ ਮਦਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਕਿਸੇ ਦੇ ਹੱਥ ਵਿਚ ਨਹੀਂ ਹੁੰਦੀ, ਇਹ ਕੁਦਰਤੀ ਚੀਜ ਹੈ। ਪੀਣ ਦਾ ਪਾਣੀ ਉਪਲੱਬਧ ਕਰਵਾਉਣ ਲਈ ਪ੍ਰਬੰਧ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੀੜਤਾਂ ਲਈ ਕਮਿਊਨਿਟੀ ਰਸੋਈ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਥਾਂ–ਥਾਂ ਰੇਲਵੇ ਟ੍ਰੈਕ ਉਤੇ ਪਾਣੀ ਭਰਨ ਨਾਲ ਕਈ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bihar facing flood condition nitish kumar says its natural disaster we are helping people