ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿਮਾਗ਼ੀ ਬੁਖ਼ਾਰ ਨਾਲ ਮਰਨ ਵਾਲੇ ਬੱਚਿਆਂ ਦੇ ਵਾਰਸਾਂ ਨੂੰ ਬਿਹਾਰ ਸਰਕਾਰ ਦੇਵੇਗੀ ਚਾਰ-ਚਾਰ ਲੱਖ ਰੁਪਏ

ਬਿਹਾਰ ਵਿੱਚ ਦਿਮਾਗ਼ੀ ਬੁਖ਼ਾਰ ਦਾ ਕਹਿਰ ਜਾਰੀ ਹੈ। ਦਿਮਾਗ਼ੀ ਬੁਖ਼ਾਰ ਦੀ ਬਿਮਾਰੀ ਦੇ ਚਲਦਿਆਂ ਐਤਵਾਰ ਨੂੰ ਮਰਨ ਵਾਲੇ ਬੱਚਿਆਂ ਦੀ ਗਿਣਤੀ 95 ਤੋਂ ਪਾਰ ਹੋ ਗਈ ਹੈ। ਹਾਲਾਂਕਿ, ਸਰਕਾਰੀ ਅੰਕੜਿਆਂ ਵਿੱਚ ਅਜੇ ਗਿਣਤੀ ਘੱਟ ਦੱਸੀ ਜਾ ਰਹੀ ਹੈ।  

ਮ੍ਰਿਤਕ ਪਰਿਵਾਰਾਂ ਲਈ ਬਿਹਾਰ ਸਰਕਾਰ ਦਾ ਮਰਹਮ

 

ਇਸੇ ਦੌਰਾਨ ਚਿਮਕੀ ਦੇ ਘਾਤਕ ਰੂਪ ਨੂੰ ਵੇਖਦੇ ਹੋਏ ਬਿਹਾਰ ਸਰਕਾਰ ਨੇ ਪੀੜਤਾਂ ਦੇ ਜ਼ਖ਼ਮਾਂ ਨੂੰ ਭਰਨ ਦੀ ਕੋਸ਼ਿਸ਼ ਕੀਤੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਮੁਜ਼ੱਫਰਪੁਰ ਵਿੱਚ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆਂ ਦੇ ਵਾਰਸਾਂ ਨੂੰ ਚਾਰ -ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ।
 

ਨਿਤੀਸ਼ ਨੇ ਦਿੱਤੇ ਜ਼ਰੂਰੀ ਕਦਮ ਚੁੱਕਣ ਦੇ ਹੁਕਮ
 

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਡਾਕਟਰਾਂ ਨੂੰ ਇਸ ਰੋਗ ਦੇ ਖ਼ਿਲਾਫ਼ ਲੜਨ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ।

 

ਕੇਂਦਰੀ ਸਿਹਤ ਮੰਤਰੀ ਨੇ ਕੀਤਾ ਮੁਜ਼ੱਫਰਪੁਰ ਦਾ ਦੌਰਾ 
 

ਦੂਜੇ ਪਾਸੇ, ਚਮਕੀ ਬੁ਼ਖ਼ਾਰ ਨਾਲ ਮਰਨਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਨੂੰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਉੱਚ ਅਧਿਕਾਰੀਆਂ ਨਾਲ ਮੁਜੱਫਰਪੁਰ ਹਸਪਤਾਲ ਦਾ ਦੌਰਾ ਕੀਤਾ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar government announcement four lakhs ex-gratia to family members of chamki death