ਬਿਹਾਰ ਵਿਚ ਰਾਸ਼ਟਰੀ ਜਨਤਾ ਦਲ (ਰਾਜਦ) ਵਿਧਾਨ ਮੰਡਲ ਦਲ ਦੀ ਆਗੂ ਰਾਬੜੀ ਦੇਵੀ ਮੁਜ਼ੱਫਰਪੁਰ ਤੇ ਆਸਪਾਸ ਦੇ ਜ਼ਿਲ੍ਹੇ ਵਿਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦੇ ਕਾਰਨ ਸੂਬਾ ਸਰਕਾਰ ਦੀਆਂ ਗਲਤੀਆਂ ਅਤੇ ਲਾਪਰਵਾਹੀ ਦੱਸਿਆ। ਉਨ੍ਹਾਂ ਕਿਹਾ ਕਿ ਇਸਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਨੀਤੀਸ਼ ਕੁਮਾਰ ਅਤੇ ਸਿਹਤ ਮੰਤਰੀ ਮੰਗਲ ਪਾਂਡੇ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ।
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੇ ਵਿਧਾਨ ਪਰਿਸ਼ਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨੀਤੀਸ਼ ਸਰਕਾਰ ਦੀ ਲਾਪਰਵਾਹੀ ਅਤੇ ਗਲਤੀਆਂ ਕਾਰਨ ਮੁਜ਼ੱਫਰਪੁਰ ਅਤੇ ਉਸਦੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਚਮਕੀ ਬੁਖਾਰ ਨਾਲ ਸੈਕੜੇ ਬੱਚਿਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸਿਹਤ ਮੰਤਰੀ ਪਾਂਡੇ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਨੀਤੀਸ਼ ਕੁਮਾਰ ਨੈੰ ਆਪਣੇ ਅਹੁਦੇ ਤੋਂ ਤਿਆਗ ਪੱਤਰ ਦੇਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਤੋਂ ਇਲਾਵਾ ਬੀਮਾਰ ਬੱਚਿਆਂ ਦੇ ਇਲਾਜ ਲਈ ਸਰਕਾਰ ਨੇ ਅਜੇ ਤੱਕ ਕੋਈ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚਮਕੀ ਬੁਖਾਰ ਤੋਂ ਪੀੜਤ ਬੱਚਿਆਂ ਨੂੰ ਖਾਣ ਲਈ ਅਨਾਜ਼ ਤੱਕ ਨਹੀਂ ਮਿਲ ਰਿਹਾ। ਰਾਬੜੀ ਦੇਵੀ ਨੇ ਚਮਕੀ ਬੁਖਾਰ ਨਾਲ ਪੀੜਤ ਬੱਚਿਆਂ ਦੀ ਹੋਈ ਮੌਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦਾ ਸਵਾਗਤ ਕਰਤੇ ਹੋਏ ਕਿਹਾ ਕਿ ‘ਮੈਂ ਸ੍ਰੀ ਮੋਦੀ ਦੇ ਬਿਆਨ ਦਾ ਸਵਾਗਤ ਕਰਦੀ ਹਾਂ।’