ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਹਾਰ ਰੇਲ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 5–5 ਲੱਖ ਰੁਪਏ ਦੇਣ ਦਾ ਐਲਾਨ

ਬਿਹਾਰ ਰੇਲ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

ਬਿਹਾਰ ਵਿਚ ਵਾਪਰੇ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰ ਨੂੰ ਰੇਲਵੇ ਵੱਲੋਂ 5 ਲੱਖ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ। ਰੇਲਵੇ ਵੱਲੋਂ ਗੰਭੀਰ ਜ਼ਖਮੀਆਂ ਲਈ 1 ਲੱਖ ਰੁਪਏ ਅਤੇ ਜ਼ਖਮੀਆਂ ਲਈ ਪੰਜਾਹ ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।  ਇਸ ਹਾਦਸੇ ਦੌਰਾਨ ਜ਼ਖਮੀ ਹੋਏ ਯਾਤਰੀਆਂ ਦੇ ਇਲਾਜ ਉਤੇ ਜੋ ਹਸਪਤਾਲ ਵਿਚ ਖਰਚ ਆਵੇਗਾ ਉਹ ਰੇਲਵੇ ਵੱਲੋਂ ਦਿੱਤਾ ਜਾਵੇਗਾ।

 

ਪਿਊਸ਼ ਗੋਇਲ ਦੇ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਰੇਲ ਮੰਤਰੀ ਰੇਲਵੇ ਬੋਰਡ ਦੇ ਮੈਂਬਰਾਂ ਅਤੇ ਈਸਟ ਸੈਂਟਰਲ ਰੇਲਵੇ ਦੇ ਜੀਐਮ ਨਾਲ ਸੀਮਾਂਚਲ ਐਕਪ੍ਰੈਸ ਹਾਦਸੇ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ।

 

ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਵਲੋਂ ਸੀਮਾਂਚਲ ਐਕਸਪ੍ਰੈਸ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਗਿਆ। ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦੇ ਆਦੇਸ਼ ਦਿੱਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar train accident LIVE Updates: Seemanchal Express nine coaches derail in Hajipur