ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਸੂਚਨਾ ਦੇਣ ਵਾਲੇ ਨੌਜਵਾਨ ਦੀ ਕੀਤੀ ਕੁੱਟਮਾਰ, ਮੌਤ

ਬਿਹਾਰ ਦੇ ਸੀਤਾਮੜੀ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਵਾਲੇ ਇੱਕ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪੈ ਗਈ। ਜ਼ਿਲ੍ਹੇ ਦੇ ਰੰਨੀਸੈਦਪੁਰ ਥਾਣੇ ਦੇ ਮਾਧੋਲ ਪਿੰਡ 'ਚ ਪ੍ਰਸ਼ਾਸਨ ਨੂੰ ਸੂਚਨਾ ਦੇਣ ਕਾਰਨ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਹੱਤਿਆ ਕਰਨ ਵਾਲੇ ਇਸ ਲਈ ਨਾਰਾਜ਼ ਸਨ, ਕਿਉਂਕਿ ਉਸ ਨੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਸੂਚਨਾ ਮੈਡੀਕਲ ਹੈਲਪਲਾਈਨ ਨੰਬਰ 'ਤੇ ਦਿੱਤੀ ਸੀ।
 

ਨੌਜਵਾਨ ਨੇ ਮਹਾਰਾਸ਼ਟਰ ਤੋਂ ਵਾਪਸ ਆਏ ਦੋ ਲੋਕਾਂ ਦੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਹੋਣ ਦੀ ਸੂਚਨਾ ਮੈਡੀਕਲ ਟੀਮ ਨੂੰ ਦਿੱਤੀ ਸੀ।  ਉਸ ਦੀ ਸੂਚਨਾ 'ਤੇ ਮੈਡੀਕਲ ਟੀਮ ਪਿੰਡ ਪਹੁੰਚੀ ਅਤੇ ਦੋਵਾਂ ਨੌਜਵਾਨਾਂ ਨੂੰ ਜਾਂਚ ਲਈ ਆਪਣੇ ਨਾਲ ਲੈ ਗਈ। ਜਾਂਚ ਤੋਂ ਬਾਅਦ ਕੋਰੋਨਾ ਵਾਇਰਸ ਦੀ ਪੁਸ਼ਟੀ ਨਾ ਹੋਣ 'ਤੇ ਦੋਵਾਂ ਨੂੰ ਛੱਡ ਦਿੱਤਾ ਗਿਆ।
 

ਘਰ ਪਹੁੰਦੇ ਹੀ ਦੋਵਾਂ ਨੇ ਆਪਣੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਮਿਲ ਕੇ ਉਸ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਨੇ ਮੈਡੀਕਲ ਹੈਲਪਲਾਈਨ ਟੀਮ ਨੂੰ ਜਾਣਕਾਰੀ ਦਿੱਤੀ ਸੀ। ਉਸ ਨੂੰ ਰੰਨੀਸੈਦਪੁਰ ਪੀਐਚਸੀ ਵਿਖੇ ਦਾਖਲ ਕਰਵਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਮੁਜ਼ੱਫਰਪੁਰ ਰੈਫ਼ਰ ਕਰ ਦਿੱਤਾ। ਉਸ ਨੂੰ ਹਸਪਤਾਲ ਲਿਜਾਣ ਸਮੇਂ ਰਸਤੇ 'ਚ ਹੀ ਮੌਤ ਹੋ ਗਈ।
 

ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਬਬਲੂ ਕੁਮਾਰ ਦੇ ਰਿਸ਼ਤੇਦਾਰ ਦੇ ਬਿਆਨਾਂ 'ਤੇ ਮੁਜ਼ੱਫਰਪੁਰ ਦੇ ਅਹੀਆਪੁਰ ਥਾਣੇ 'ਚ ਮਾਮਲਾ ਦਰਜ ਕੀਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।
 

ਮ੍ਰਿਤਕ ਦੇ ਭਰਾ ਗੁੱਡੂ ਦੇ ਬਿਆਨ 'ਤੇ ਪੁਲਿਸ ਨੇ ਪਿੰਡ ਦੇ ਠਗਾ ਮਹਤੋ, ਸੁਧੀਰ ਕੁਮਾਰ, ਵਿਕਾਸ ਮਹਤੋ, ਮਦਨ ਮਹਤੋ, ਦੀਪਕ ਕੁਮਾਰ ਅਤੇ ਮੁੰਨਾ ਮਹਤੋ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋ ਮੁਲਜ਼ਮਾਂ ਸੁਧੀਰ ਮਹਤੋ ਅਤੇ ਮੁੰਨਾ ਮਹਤੋ ਨੂੰ ਗ੍ਰਿਫ਼ਤਾਰ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar Young man who reported suspected patient of Coronavirus was beaten to death