ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀਐਸ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋ ਸਕਦੇ ਨੇ BIMSTEC ਨੇਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ-ਚੁੱਕ ਸਮਾਗਮ ਵਿੱਚ ਇਸ ਵਾਰ BIMSTEC ਦੇ ਨੇਤਾ ਸ਼ਾਮਲ ਹੋ ਸਕਦੇ ਹਨ।  ਸੂਤਰਾਂ ਅਨੁਸਾਰ 30 ਮਈ ਨੂੰ ਪ੍ਰਧਾਨ ਮੰਤਰੀ ਮੋਦੀ 7 ਵਜੇ ਸਹੁੰ ਚੁੱਕਣਗੇ ਜਿਸ ਵਿੱਚ  BIMSTEC ਦੇ ਨੇਤਾ ਵੀ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ BIMSTEC ਸੱਤ ਏਸ਼ੀਆਈ ਦੇਸ਼ਾਂ ਦਾ ਇਕ ਸਮੂਹ ਹੈ। 

 

ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਣਾਉਗੇ। ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਹੋਵੇਗਾ। ਇਸ ਨਾਲ, ਮੰਤਰੀ ਮੰਡਲ ਦੇ ਹੋਰ ਮੈਂਬਰਾਂ ਨੂੰ ਵੀ ਅਹੁੱਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ। 

 

ਰਾਸ਼ਟਰਪਤੀ ਭਵਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਅਸ਼ੋਕ ਮਲਿਕ ਵਲੋਂ ਜਾਰੀ ਕੀਤੀ ਇੱਕ ਰਿਲੀਜ਼ ਵਿੱਚ ਕਿਹਾ ਗਿਆ ਹੈ, "ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਦੂਜੇ ਮੈਂਬਰਾਂ ਨੂੰ ਅਹੁੱਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।

 

Bimstec ਕੀ ਹੈ?


ਦੱਖਣ ਏਸ਼ੀਆ ਅਤੇ ਦੱਖਣ-ਪੂਰਬੀ ਦੇਸ਼ਾਂ ਨੂੰ ਮਿਲਾ ਕੇ BIMSTEC ਦੀ ਸਰੰਚਨਾ ਕੀਤੀ ਗਈ ਹੈ।  ਇਸ ਅੰਤਰਰਾਸ਼ਟਰੀ ਸੰਸਥਾ ਨੂੰ ਆਰਥਿਕ ਅਤੇ ਤਕਨੀਕੀ ਸਹਿਯੋਗ ਲਈ ਬਣਾਇਆ ਗਿਆ ਹੈ। ਇਸ ਵਿੱਚ ਬੰਗਲਾਦੇਸ਼, ਭਾਰਤ, ਮਿਆਂਮਾਰ, ਸ਼੍ਰੀਲੰਕਾ, ਥਾਈਲੈਂਡ, ਭੂਟਾਨ ਅਤੇ ਨੇਪਾਲ ਸ਼ਾਮਲ ਹਨ।

 

ਮਹੱਤਵਪੂਰਨ ਕਿਉਂ


BIMSTEC ਦੱਖਣੀ ਏਸ਼ੀਆ ਅਤੇ ਦੱਖਣ-ਪੂਰਬੀ ਦੇਸ਼ਾਂ ਵਿਚਲੀ ਦੂਰੀ ਨੂੰ ਘੱਟ ਕਰਦਾ ਹੈ। ਸੰਗਠਨ ਵਿੱਚ ਸ਼ਾਮਲ ਸਾਰੇ ਦੇਸ਼ਾਂ ਵਿੱਚ ਇਹ ਪੁਲ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਸਮੂਹ ਵਿੱਚ ਦੋ ਦੇਸ਼ ਦੱਖਣੀ ਪੂਰਬੀ ਏਸ਼ੀਆ ਦੇ ਹਨ। ਮਿਆਂਮਾਰ ਅਤੇ ਥਾਈਲੈਂਡ ਭਾਰਤ ਨੂੰ ਦੱਖਣ ਪੂਰਬੀ ਇਲਾਕਿਆਂ ਨਾਲ ਜੋੜਨ ਲਈ ਬਹੁਤ ਮਹੱਤਵਪੂਰਨ ਹਨ। ਇਹ ਨਾਲ ਭਾਰਤ ਦੇ ਵਪਾਰ ਨੂੰ ਹੁੰਗਾਰਾ ਮਿਲੇਗਾ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BIMSTEC leaders to attend PM Narendra Modis oath taking ceremony on May 30 says Source