ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਅਕਾਲੀ ਦਲ ਦਾ ਸਾਥ

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਅਕਾਲੀ ਦਲ ਦਾ ਸਾਥ

ਪੰਜਾਬ, ਉਤਰਾਖੰਡ ਅਤੇ ਦਿੱਲੀ ਬਾਅਦ ਹੁਣ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਮਿਲਕੇ ਚੋਣ ਲੜਨਗੇ। ਇਨੈਲੋ ਨਾਲੋਂ ਰਾਜਨੀਤਿਕ ਰਿਸ਼ਤਾ ਖਤਮ ਹੋਣ ਬਾਅਦ ਇਹ ਪਹਿਲਾਂ ਮੌਕਾ ਹੈ, ਜਦੋਂ ਅਕਾਲੀ ਦਲ ਨੇ ਹਰਿਆਣਾ ਵਿਚ ਭਾਜਪਾ ਦਾ ਬਿਨਾਂ ਸ਼ਰਤ ਸਮਰਥਨ ਕਰਨ ਦਾ ਫੈਸਲਾ ਲਿਆ ਹੈ।

 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਸ਼ਟਰੀ ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਅਤੇ ਇਕੋ–ਇਕ ਵਿਧਾਇਕ ਬਲਕੌਰ ਸਿੰਘ ਨਾਲ ਹੋਈ ਗੱਲਬਾਤ ਵਿਚ ਦੋਵਾਂ ਪਾਰਟੀਆਂ ਵਿਚ ਆਪਸੀ ਸਹਿਯੋਗ ਦੀ ਸਹਿਮਤੀ ਬਣ ਗਈ।

 

ਨਿਊਜ਼ ਏਜੰਸੀ ਭਾਸ਼ਾ ਅਨੁਸਾਰ, ਪਿਛਲੇ ਕਈ ਦਿਨਾਂ ਤੋਂ ਚਲ ਰਹੀ ਦੋਵਾਂ ਪਾਰਟੀਆਂ ਵਿਚ ਗੱਲਬਾਤ ਨੂੰ ਮੁੱਖ ਮੰਤਰੀ ਖੱਟਰ ਨੇ ਸ਼ੁੱਕਰਵਾਰ ਨੂੰ ਆਪਣੇ ਨਰਵਾਣਾ ਦੌਰੇ ਦੌਰਾਨ ਉਜਾਗਰ ਕੀਤਾ। ਅਕਾਲੀ ਦਲ ਦੇ ਆਗੂਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਨੇ ਇਸ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦਾ ਸਮਰਥਨ ਮਿਲਣ ਦੀ ਗੱਲ ਕਹੀ। ਹਰਿਆਣਾ ਵਿਚ ਦੋ ਦਰਜਨ ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿਨ੍ਹਾਂ ਉਤੇ ਸਿੱਖ ਵੋਟਰ ਚੰਗਾ ਖਾਸਾ ਪ੍ਰਭਾਵ ਰੱਖਦੇ ਹਨ। ਸੂਬੇ ਵਿਚ ਸਿੱਖ ਵੋਟਰਾਂ ਦੀ ਗਿਣਤੀ 13 ਲੱਖ ਤੋਂ ਜ਼ਿਆਦਾ ਹੈ।

 

ਭਾਜਪਾ ਹਰਿਆਣਾ ਦੀਆਂ ਅੱਠ ਲੋਕ ਸਭਾ ਸੀਟਾਂ ਉਤੇ ਆਪਣੇ ਉਮੀਦਵਾਰ ਐਲਾਨ ਕਰ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਲੋਕ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਲਈ ਕੰਮ ਕਰੇਗਾ, ਜਦੋਂ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਮਿਲਕੇ ਲੜਨਗੀਆਂ। ਵਿਧਾਨ ਸਭਾ ਚੋਣਾਂ ਵਿਚ ਸੀਟਾਂ ਵਿਚ ਵੰਡ ਉਤੇ ਅਲੱਗ ਤੋਂ ਗੱਲਬਾਤ ਹੋਵੇਗੀ। ਭਾਜਪਾ ਪੰਜਾਬ ਵਿਚ ਅਕਾਲੀ ਦਲ (ਬਾਦਲ) ਦੀ ਸਹਿਯੋਗੀ ਪਾਰਟੀ ਹੈ ਅਤੇ ਉਥੇ ਸੱਤਾ ਵਿਚ ਹਿੱਸੇਦਾਰ ਵੀ ਰਹਿ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP and SAD to fight Lok Sabha elections together in Haryana