ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਝੂਠ ਬੋਲਣ ਦਾ ਦੋਸ਼ ਲਗਾਉਣ ਲਈ ਭਾਜਪਾ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਉੱਤੇ ਵੀਰਵਾਰ ਨੂੰ ਪਲਟਵਾਰ ਕਰਦੇ ਹੋਏ ਉਨ੍ਹਾਂ ਨੁੂੰ 'ਝੂਠਿਆਂ ਦਾ ਸਰਦਾਰ' ਕਿਹਾ। ਭਾਜਪਾ ਨੇ ਕਿਹਾ ਕਿ ਆਸਾਮ ਵਿੱਚ ਨਜ਼ਰਬੰਦੀ ਕੇਂਦਰ ਉਦੋਂ ਬਣੇ ਸਨ ਜਦੋਂ ਕੇਂਦਰ ਅਤੇ ਸੂਬੇ ਦੋਵਾਂ ਵਿੱਚ ਕਾਂਗਰਸ ਸੱਤਾ ਵਿੱਚ ਸੀ।
ਇਸ ਤੋਂ ਪਹਿਲਾਂ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਾਮ ਵਿੱਚ ਨਜ਼ਰਬੰਦੀ ਕੇਂਦਰ ਦੇ ਮੁੱਦੇ ‘ਤੇ ਦੇਸ਼ ਨਾਲ ਝੂਠ ਬੋਲ ਰਹੇ ਹਨ। ਬੀਜੇਪੀ ਦੇ ਬੁਲਾਰੇ ਸੰਬਿਤ ਪਾਤਰ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ ਪਰ ਜਨਤਕ ਭਾਸ਼ਣ ਵਿੱਚ ਉਨ੍ਹਾਂ ਤੋਂ ਸ਼ਿਸ਼ਟ ਭਾਸ਼ਾ ਦੀ ਉਮੀਦ ਕਰਨੀ ਬਹੁਤ ਜ਼ਿਆਦਾ ਹੈ।
ਪਾਤਰਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿ ਉਸ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੁਆਰਾ 2011 ਵਿੱਚ ਜਾਰੀ ਇੱਕ ਅਧਿਕਾਰਤ ਬਿਆਨ ਦਿਖਾਇਆ ਜਿਸ ਵਿੱਚ ਕਿਹਾ ਗਿਆ ਸੀ ਕਿ ਆਸਾਮ ਵਿੱਚ ਨਜ਼ਰਬੰਦੀ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਝੂਠਾਂ ਦੇ ਸਰਦਾਰ ਹਨ। ਉਨ੍ਹਾਂ ਦੀ ਪਾਰਟੀ ਵੱਲੋਂ ਆਸਾਮ ਵਿੱਚ ਤਿੰਨ ਨਜ਼ਰਬੰਦੀ ਕੇਂਦਰ ਬਣਾਏ ਗਏ ਸਨ, ਜੋ (ਉਸ ਸਮੇਂ) ਕੇਂਦਰ ਅਤੇ ਰਾਜ ਵਿੱਚ ਸੱਤਾ ਵਿੱਚ ਸਨ।
ਪਾਤਰਾ ਨੇ ਆਸਾਮ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ 'ਤੇ ਜਾਰੀ ਕੀਤਾ ਇਕ ਵ੍ਹਾਈਟ ਪੇਪਰ ਵੀ ਦਿਖਾਇਆ ਅਤੇ ਦਾਅਵਾ ਕੀਤਾ ਕਿ ਇਸ ਵਿੱਚ ਨਜ਼ਰਬੰਦੀ ਕੇਂਦਰ ਸਥਾਪਤ ਕਰਨ ਦੀ ਗੱਲ ਵੀ ਕੀਤੀ ਗਈ ਸੀ। ਉਸ ਨੇ ਇਹ ਵੀ ਕਿਹਾ ਕਿ ਨਜ਼ਰਬੰਦੀ ਕੇਂਦਰਾਂ ਅਤੇ ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ) ਵਿਚਕਾਰ ਕੋਈ ਸਬੰਧ ਨਹੀਂ ਹੈ।
आज राहुल गांधी जी ने कुछ ट्वीट किया है और जिस प्रकार की भाषा का प्रयोग किया है वो बहुत आपत्तिजनक है।
— BJP (@BJP4India) December 26, 2019
उन्होंने कहा है की RSS का प्रधानमंत्री भारत माता से झूठ बोलता है।
मुझे लगता है राहुल गांधी से भद्रता और अच्छी भाषा की अपेक्षा करना ही गलत है: डॉ @sambitswaraj
ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ 'ਤੇ ਉਨ੍ਹਾਂ ਦੀ ਉਸ ਟਿਪਣੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਕੋਈ ਨਜ਼ਰਬੰਦੀ ਕੇਂਦਰ ਨਹੀਂ ਹੈ। ਗਾਂਧੀ ਨੇ ਟਵੀਟ ਕਰਦੇ ਹੋਏ ਦੋਸ਼ ਲਗਾਇਆ, ਆਰਐਸਐਸ ਦੇ ਪ੍ਰਧਾਨ ਮੰਤਰੀ ਭਾਰਤ ਮਾਤਾ ਨਾਲ ਝੂਠ ਬੋਲਦੇ ਹਨ।