ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਨੇਤਾ ਚੌਧਰੀ ਬੀਰੇਂਦਰ ਸਿੰਘ ਨੇ ਰਾਜ ਸਭਾ ਤੋਂ ਦਿੱਤਾ ਅਸਤੀਫਾ 

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਚੌਧਰੀ ਬੀਰੇਂਦਰ ਸਿੰਘ ਨੇ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਇੱਕ ਅਧਿਕਾਰਤ ਪੱਤਰ ਵਿੱਚ ਦਿੱਤੀ ਗਈ।


 

ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਵੀ ਚੌਧਰੀ ਬੀਰੇਂਦਰ ਸਿੰਘ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਉਹ 2 ਅਗਸਤ 2016 ਨੂੰ ਤੀਜੀ ਵਾਰ ਰਾਜ ਸਭਾ ਦਾ ਮੈਂਬਰ ਬਣੇ ਸਨ ਅਤੇ ਉਨ੍ਹਾਂ ਦੀ ਮੈਂਬਰਸ਼ਿਪ 1 ਅਗਸਤ 2022 ਨੂੰ ਖ਼ਤਮ ਹੋਣ ਵਾਲੀ ਸੀ।


 

ਉੱਚ ਸਦਨ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਸਿੰਘ ਨੇ 2014 ਦੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਚੌਧਰੀ ਬੀਰੇਂਦਰ ਸਿੰਘ ਦਾ ਅਸਤੀਫਾ ਉਸ ਦੇ ਪੁੱਤਰ ਬ੍ਰਿਜੇਂਦਰ ਸਿੰਘ ਦੇ ਸੰਸਦ ਬਣਨ ਤੋਂ ਬਾਅਦ ਆਇਆ ਹੈ। ਸਾਬਕਾ ਅਫਸਰਸ਼ਾਹੀ ਅਤੇ ਭਾਜਪਾ ਨੇਤਾ ਬ੍ਰਿਜੇਂਦਰ ਸਿੰਘ ਹਿਸਾਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP leader Chaudhary Birender Singh resigns from Rajya Sabha