ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿੰਸਾ ਦਾ ਸਹਾਰਾ ਲੈ ਕੇ ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੀ ਹੈ ਮਮਤਾ : ਕਾਲਰਾਜ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਕਲਰਾਜ ਮਿਸ਼ਰਾ (Kalraj Mishra) ਨੇ ਦੋਸ਼ ਲਾਇਆ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹਿੰਸਾ ਦਾ ਸਹਾਰਾ ਲੈ ਕੇ ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੀ ਹੈ।

 

ਵੀਰਵਾਰ ਨੂੰ ਕਲਰਾਜ ਮਿਸ਼ਰਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਪੱਛਮੀ ਬੰਗਾਲ 'ਚ ਭਾਜਪਾ ਦਾ ਪ੍ਰਭਾਵ ਵੱਧ ਰਿਹਾ ਹੈ, ਉਦੋਂ ਤੋਂ ਉਥੇ ਕੋਈ ਨਾ ਕੋਈ ਹਿੰਸਕ ਘਟਨਾਵਾਂ ਹੋ ਰਹੀਆਂ ਹਨ। ਇਹ ਲੋਕਤੰਤਰ ਲਈ ਸ਼ੁਭ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਭਾਜਪਾ ਦੇ ਵੱਧ ਰਹੇ ਪ੍ਰਭਾਵ ਤੋਂ ਪ੍ਰੇਸ਼ਾਨ ਹੈ।

 

 

ਉਨ੍ਹਾਂ ਕਿਹਾ ਕਿ ਬੈਨਰਜੀ ਨਿਰਾਸ਼ਾ ਵਿਚ ਆ ਕੇ ਭਾਜਪਾ ਨੇਤਾਵਾਂ ਦੀਆਂ ਚੋਣ ਰੈਲੀਆਂ ਵਿਚ ਰੁਕਾਵਟ ਪਾ ਰਹੀ ਹੈ। ਪਰਸੋਂ ਜਿਸ ਤਰ੍ਹਾਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਨੂੰ ਰੋਕਿਆ ਗਿਆ ਅਤੇ ਹਿੰਸਾ ਹੋਈ, ਇਹ ਲੋਕਤੰਤਰ ਲਈ ਇਹ ਖ਼ਤਰਨਾਕ ਹੈ। ਚੋਣ ਕਮਿਸ਼ਨ ਨੂੰ ਹਿੰਸਾ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bjp leader kalraj mishra attacks mamata banerjee