ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪਿਲ ਮਿਸ਼ਰਾ ਦਾ ਟਵੀਟ - ਕੇਜਰੀਵਾਲ ਤੋਂ ਬਾਅਦ ਓਵੈਸੀ ਵੀ ਹਨੂੰਮਾਨ ਚਾਲੀਸਾ ਪੜ੍ਹਨਗੇ

ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਦਿਨ ਬਚੇ ਹਨ। ਅਜਿਹੇ 'ਚ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਟੀਵੀ ਚੈਨਲ 'ਤੇ ਹਨੂੰਮਾਨ ਚਾਲੀਸਾ ਪੜ੍ਹਨ 'ਤੇ ਭਾਜਪਾ ਦੇ ਮਾਡਲ ਟਾਊਨ ਤੋਂ ਉਮੀਦਵਾਰ ਕਪਿਲ ਮਿਸ਼ਰਾ ਨੇ ਦਿੱਲੀ ਦੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ।
 

ਕਪਿਲ ਮਿਸ਼ਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨੂੰਮਾਨ ਚਾਲੀਸਾ ਪੜ੍ਹਨ ਲੱਗੇ ਹਨ। ਹੁਣ ਤਾਂ ਅਸਦੁਦੀਨ ਓਵੈਸੀ ਵੀ ਹਨੂੰਮਾਨ ਚਾਲੀਸਾ ਪੜ੍ਹਨਗੇ। ਇਹ ਸਾਡੀ ਏਕਤਾ ਦੀ ਤਾਕਤ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, "ਇਸੇ ਤਰ੍ਹਾਂ ਇਕੱਠੇ ਰਹਿਣਾ ਹੈ। ਇੱਕ ਹੋ ਕੇ ਵੋਟ ਪਾਉਣੀ ਹੈ। ਸਾਡੇ ਸਾਰਿਆਂ ਦੀ ਏਕਤਾ ਨਾਲ '20% ਵੋਟ ਬੈਂਕ' ਦੀ ਗੰਦੀ ਰਾਜਨੀਤੀ ਦੀ ਕਬਰ ਬਣ ਕੇ ਰਹੇਗੀ।"
 

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟੀਵੀ ਚੈਨਲ ਦੇ ਪ੍ਰੋਗਰਾਮ ਵਿੱਚ ਆਪਣੇ ਆਪ ਨੂੰ ਪੱਕਾ ਹਨੂੰਮਾਨ ਭਗਤ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ। ਕਿਸੇ ਨਿੱਜੀ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਗਿਆ ਕਿ ਕੀ ਤੁਸੀਂ ਖ਼ੁਦ ਨੂੰ ਹਨੂੰਮਾਨ ਭਗਤ ਦੱਸਿਆ ਹੈ ਤਾਂ ਕੀ ਤੁਹਾਨੂੰ ਹਨੂੰਮਾਨ ਚਾਲੀਸਾ ਆਉਂਦੀ ਹੈ? ਇਸ ਬਾਰੇ ਕੇਜਰੀਵਾਲ ਨੇ ਕਿਹਾ, "ਹਾਂ, ਬਿਲਕੁਲ। ਮੈਂ ਗਾਉਣ ਦੀ ਕੋਸ਼ਿਸ਼ ਕਰਾਂਗਾ। ਇਸ ਨਾਲ ਬਹੁਤ ਸ਼ਾਂਤੀ ਮਿਲਦੀ ਹੈ।" ਦਿੱਲੀ ਦੇ ਮੁੱਖ ਮੰਤਰੀ ਨੇ ਇਸ ਤੋਂ ਬਾਅਦ ਹਨੂੰਮਾਨ ਚਾਲੀਸਾ ਸੁਣਾਈ।
 

ਇਸ ਤੋਂ ਪਹਿਲਾਂ ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ’ਤੇ 48 ਘੰਟਿਆਂ ਦੀ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਟਵੀਟ 'ਚ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ 8 ਫਰਵਰੀ ਨੂੰ ਦਿੱਲੀ 'ਚ ਮੁਕਾਬਲਾ ਹੋਵੇਗਾ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਟਵਿੱਟਰ ਨੂੰ ਇਹ ਟਵੀਟ ਡਿਲੀਟ ਕਰਨ ਲਈ ਕਿਹਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP leader Kapil Mishra says After Kejriwal now Owaisi will also read Hanuman Chalisa