ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ’ਚ BJP ਆਗੂ ਦੀ ਬੇਰਹਿਮੀ ਨਾਲ ਹੱਤਿਆ

ਪੱਛਮੀ ਬੰਗਾਲ ’ਚ BJP ਆਗੂ ਦੀ ਬੇਰਹਿਮੀ ਨਾਲ ਹੱਤਿਆ

ਪੱਛਮੀ ਬੰਗਾਲ ਦੇ ਹੁਗਲ ਜ਼ਿਲ੍ਹੇ ਦੇ ਆਰਾਮਬਾਜਗ਼ ਇਲਾਕੇ ’ਚ ਐਤਵਾਰ 27 ਅਕਤੂਬਰ ਨੂੰ ਇੱਕ ਸਥਾਨਕ ਭਾਜਪਾ (BJP) ਆਗੂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਉੱਤੇ ਪਹਿਲਾਂ ਡਾਂਗਾਂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਗਿਆ।

 

 

ਭਾਜਪਾ ਨੇ ਇਸ ਕਤਲ ਲਈ ਤ੍ਰਿਣਾਮੂਲ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਹੈ। ਪੁਲਿਸ ਮੁਤਾਬਕ ਭਾਜਪਾ ਆਗੂ ਦੀ ਸ਼ਨਾਖ਼ਤ ਸ਼ੇਖ਼ ਆਮਿਰ ਵਜੋਂ ਹੋਈ ਹੈ।

 

 

ਦੱਸਿਆ ਜਾ ਰਿਹਾ ਹੈ ਕਿ ਸ਼ੇਖ਼ ਆਮਿਰ ਉੱਤੇ ਕਥਿਤ ਤ੍ਰਿਣਮੂਲ ਕਾਂਗਰਸ ਦੇ ਕਾਰਕੁੰਨਾਂ ਨੇ ਡਾਂਗਾਂ ਤੇ ਸੋਟਿਆਂ ਨਾਲ ਹਮਲਾ ਕਰ ਦਿੱਤਾ। ਉਸ ਤੋਂ ਬਾਅਦ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਗਿਆ। ਤ੍ਰਿਣਮੂਲ ਕਾਂਗਰਸ ਨੇ ਅਜਿਹੇ ਦੋਸ਼ਾਂ ਤੋਂ ਸਾਫ਼ ਇਨਕਾਰ ਕੀਤਾ ਹੈ।

 

 

ਇਸ ਘਟਨਾ ਤੋਂ ਬਾਅਦ ਦੋਵੇਂ ਹੀ ਸਿਆਸੀ ਪਾਰਟੀਆਂ ਦੇ ਸਮਰਥਕਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਹੈ। ਇਸ ਮਾਮਲੇ ’ਚ ਹਾਲੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

ਪੁਲਿਸ ਸੂਤਰਾਂ ਨੇ ਦੱਸਿਆ ਕਿ ਭਾਜਪਾ ਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਮਈ ਮਹੀਨੇ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਵੇਲੇ ਤੋਂ ਤਣਾਅ ਚੱਲ ਰਿਹਾ ਸੀ। ਪਿਛਲੇ ਕੁਝ ਦਿਨਾਂ ਦੌਰਾਨ ਦੋਵੇਂ ਪਾਰਟੀਆਂ ਦੇ ਕਾਰਕੁੰਨਾਂ ਵਿਚਾਲੇ ਝੜਪਾਂ ਦੀਆਂ ਵੀ ਬਹੁਤ ਵਾਰਦਾਤਾਂ ਹੋਈਆਂ ਹਨ।

 

 

ਭਾਜਪਾ ਦੇ ਸਥਾਨਕ ਆਗੂਆਂ ਦਾ ਦੋਸ਼ ਹੈ ਕਿ – ‘ਪੱਛਮੀ ਬੰਗਾਲ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਹੱਤਿਆ ਪਿੱਛੇ ਤ੍ਰਿਣਮੂਲ ਕਾਂਗਰਸ ਦਾ ਹੱਥ ਹੈ। ਜਿੱਥੇ ਸ਼ੇਖ਼ ਆਮਿਰ ਨੂੰ ਮਾਰਿਆ ਗਿਆ, ਉਹ ਥਾਂ SDPO ਦਫ਼ਤਰ ਤੋਂ ਕੋਈ ਬਹੁਤੀ ਦੂਰ ਨਹੀਂ ਹੈ।‘

 

 

ਹੁਗਲੀ ਜ਼ਿਲ੍ਹੇ ਦੇ ਤ੍ਰਿਣਮੂਲ ਕਾਂਗਰਸ ਦੇ ਇੱਕ ਆਗੂ ਨੇ ਕਿਹਾ ਕਿ ਭਾਜਪਾ ਦੇ ਦੋਸ਼ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਤੋਂ ਹੀ ਭਾਜਪਾ ਕਾਰਕੁੰਨ TMC ਦੇ ਕਾਰਕੁੰਨਾਂ ਉੱਤੇ ਲਗਾਤਾਰ ਹਮਲੇ ਕਰ ਰਹੇ ਹਨ।

 

 

ਭਾਜਪਾ ਨੇ ਇਸ ਦੌਰਾਨ ਮੁੱਖ ਸੜਕ ਉੱਤੇ ਜਾਮ ਲਾ ਕੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP Leader murdered mercilessly in West Bengal