ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਐਨਯੂ ਨੂੰ ਬੰਦ ਕਰੇ ਕੇਂਦਰ ਸਰਕਾਰ : ਸੁਬਰਾਮਨੀਅਮ ਸਵਾਮੀ

ਸੀਨੀਅਰ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਨਵੀਂ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਨੂੰ ਬੰਦ ਕਰਨ ਦਾ ਸੁਝਾਅ ਦਿੱਤਾ ਹੈ।
 

ਸਵਾਮੀ ਨੇ ਅਹਿਮਦਾਬਾਦ ਦੇ ਧਲਤੇਜ਼ 'ਚ ਇੱਕ ਨਿੱਜੀ ਯੂਨੀਵਰਸਿਟੀ ਦੇ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਜੇਐਨਯੂ ਬਾਰੇ ਵੱਡਾ ਕਦਮ ਚੁੱਕਣਾ ਚਾਹੀਦਾ ਹੈ। ਇਸ ਦੀ ਸਫਾਈ ਲਈ ਇਸ ਨੂੰ ਘੱਟੋ-ਘੱਟ ਦੋ ਸਾਲ ਲਈ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਜਦੋਂ ਦੁਬਾਰਾ ਸ਼ੁਰੂ ਹੋਵੇ ਤਾਂ ਇਸ ਦਾ ਨਾਂ ਬਦਲ ਕੇ ਸੁਭਾਸ਼ ਚੰਦਰ ਬੋਸ ਯੂਨੀਵਰਸਿਟੀ ਕਰ ਦਿੱਤਾ ਜਾਣਾ ਚਾਹੀਦਾ ਹੈ।
 

ਉਨ੍ਹਾਂ ਕਿਹਾ ਕਿ ਬੰਦ ਕਰਨ ਤੋਂ ਪਹਿਲਾਂ ਹੋਣਹਾਰ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ ਜਾਂ ਹੋਰ 'ਚ ਸ਼ਿਫਟ ਕਰ ਦੇਣਾ ਚਾਹੀਦਾ ਹੈ ਅਤੇ ਹੁੱਲੜਬਾਜ਼ਾਂ ਨੂੰ ਬਾਹਰ ਕਰ ਦੇਣਾ ਚਾਹੀਦਾ ਹੈ। ਸਵਾਮੀ ਨੇ ਕਿਹਾ ਕਿ ਨਹਿਰੂ ਦੇ ਨਾਂ ਤੋਂ ਪਹਿਲਾਂ ਹੀ ਕਈ ਸੰਸਥਾਨ ਹਨ, ਇਸ ਲਈ ਜੇਐਨਯੂ ਦਾ ਨਾਂ ਬਦਲ ਦਿੱਤਾ ਜਾਣਾ ਚਾਹੀਦਾ ਹੈ। ਸਵਾਮੀ ਨੇ ਦਾਅਵਾ ਕੀਤਾ ਕਿ ਜੇਐਨਯੂ ਹਿੰਸਾ ਅਤੇ ਐਨਆਰਸੀ-ਸੀਏਏ ਦੇ ਹਿੰਸਕ ਵਿਰੋਧ ਪਿੱਛੇ ਅੱਤਵਾਦੀ ਅਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP leader Subramanian Swamy said government take big steps and shut down JNU