ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ MLA ਕਾਲੀਦਾਸ ਕੋਲਬੰਕਰ ਬਣੇ ਮਹਾਰਾਸ਼ਟਰ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ

ਸੀਐਮ ਵਜੋਂ ਦੇਵੇਂਦਰ ਫੜਨਵੀਸ ਆਪਣੀ ਦੂਜੀ ਪਾਰੀ ਸਿਰਫ ਤਿੰਨ ਦਿਨਾਂ ਲਈ ਹੀ ਖੇਡਣ ਦੇ ਯੋਗ ਹੋ ਸਕੇ ਜਦਕਿ ਅੱਜ ਉਨ੍ਹਾਂ ਨੇ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਤੋਂ ਪਹਿਲਾਂ ਅਜੀਤ ਪਵਾਰ ਨੇ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

 

 

ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਕਾਲੀਦਾਸ ਕੋਲੰਬਕਰ ਸ਼ਾਮ ਨੂੰ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਬਣੇ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੁਆਰਾ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਗਈ। ਕਾਲੀਦਾਸ ਅੱਠ ਵਾਰ ਦੇ ਵਿਧਾਇਕ ਹਨ। ਪ੍ਰੋਟੇਮ ਸਪੀਕਰ ਦੀ ਦੌੜ ਦਾ ਇੱਕ ਹੋਰ ਨਾਮ ਬਬਨਰਾਓ ਪੰਚਪੁਤੇ ਸੀ ਜੋ 7 ਵਾਰ ਦੇ ਵਿਧਾਇਕ ਹਨ।

 

27 ਨਵੰਬਰ ਨੂੰ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਜਾਵੇਗੀ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਚ ਦਖਲ ਦੇਣ ਅਤੇ ਬੁੱਧਵਾਰ ਨੂੰ ਵਿਧਾਨ ਸਭਾ ਚ ਸ਼ਕਤੀ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਨੇ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਉਸ ਤੋਂ ਬਾਅਦ ਫੜਨਵੀਸ ਨੇ ਵੀ ਅਸਤੀਫ਼ਾ ਦੇ ਦਿੱਤਾ। ਦੇਵੇਂਦਰ ਫੜਨਵੀਸ ਦੇ ਅਸਤੀਫੇ ਤੋਂ ਵਿਰੋਧੀ ਧਿਰ ਖੁਸ਼ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP MLA Kalidas Kolbankar becomes Protem Speaker of Maharashtra Legislative Assembly