ਅਗਲੀ ਕਹਾਣੀ

ਭਾਜਪਾ ਵਿਧਾਇਕ ਨਰਿੰਦਰ ਮਹਿਤਾ ਨੇ ਇਤਰਾਜ਼ਯੋਗ ਵੀਡੀਓ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਮੁੰਬਈ ਦੇ ਮੀਰਾ-ਭਯੰਦਰ ਤੋਂ ਭਾਜਪਾ ਵਿਧਾਇਕ ਨਰਿੰਦਰ ਮੇਹਤਾ ਨੇ ਠਾਣੇ ਪੁਲਿਸ ਸਟੇਸ਼ਨ ਵਿੱਚ ਕੁਝ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਵਾਲੀ ਵੀਡੀਓ ਆਨਨਲਾਈਨ ਪੋਸਟ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ।

 

ਨਵਘਰ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੇਹਤਾ ਦੀ ਤਰਫੋਂ ਦਰਜ ਕੀਤੀ ਸ਼ਿਕਾਇਤ ਦੇ ਅਨੁਸਾਰ ਸੋਮਵਾਰ ਨੂੰ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋਇਆ ਜਿਸ ਵਿੱਚ ਗਣੇਸ਼ ਆਰਤੀ ਦਿਖਾਈ ਗਈ ਹੈ ਪਰ ਉਸ ਦੀ ਵੀਡੀਓ ਵਿੱਚ ਕੁਝ ਇਤਰਾਜ਼ਯੋਗ ਸ਼ਬਦ ਜੋੜ ਦਿੱਤੇ ਗਏ ਹਨ।

 

ਉਨ੍ਹਾਂ ਕਿਹਾ ਕਿ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਸਮਰੱਥਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇਹ ਹਰਕਤ ਕੀਤੀ ਗਈ ਹੈ। 

 

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਉੱਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 295, 298, 500 ਅਤੇ 501 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ।

 


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਰਿੰਦਰ ਮੇਹਤਾ ਵੀ ਉਸ ਸਮੇਂ ਸੁਰਖ਼ੀਆਂ ਵਿੱਚ ਆਏ ਸਨ ਜਦੋਂ ਉਨ੍ਹਾਂ ਨੇ ਆਪਣੀ ਪਤਨੀ ਸੁਮਨ ਦੇ ਜਨਮ ਦਿਨ ‘ਤੇ ਸਾਢੇ ਪੰਜ ਕਰੋੜ ਰੁਪਏ ਦੀ ਇੱਕ ਲੈਬਰਗਿਨੀ ਗਿਫਟ ਕੀਤੀ ਸੀ।

 

ਇਹ ਮਹਿੰਗੀ ਕਾਰ ਮਿਲਣ ਤੋਂ ਬਾਅਦ, ਉਸ ਦੀ ਪਤਨੀ ਸੁਮਨ ਬਹੁਤ ਖੁਸ਼ ਸੀ ਅਤੇ ਕਾਰ ਨੂੰ ਲੈ ਕੇ ਸੜਕ ਉੱਤੇ ਰਾਉਂਡੀ ਮਾਰਨ ਨਿਕਲੀ ਸੀ। ਉਨ੍ਹਾਂ ਨੇ ਮੀਰਾ ਭਯੰਦਰ ਦੇ ਭੀੜ ਵਾਲੇ ਇਲਾਕੇ ਵਿੱਚ ਇਕ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bjp mla narendra mehta complains about people who released his edited inappropriate video