ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ MP ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਜਪਾ MP ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸਾਬਕਾ ਕ੍ਰਿਕੇਟਰ ਤੇ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਨੰਬਰ ਦੇ ਫ਼ੋਨ ਰਾਹੀਂ ਮਿਲੀ ਹੈ।

 

 

ਸ੍ਰੀ ਗੰਭੀਰ ਨੇ ਐੱਫ਼ਆਈਅਆਰ ਦਰਜ ਕਰਵਾ ਦਿੱਤੀ ਹੈ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਫ਼ੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ; ਇਸ ਸਬੰਧੀ ਸ਼ਿਕਾਇਤ ਉਨ੍ਹਾਂ ਅੱਜ ਦਰਜ ਕਰਵਾਈ ਹੈ।

 

 

ਗੌਤਮ ਗੰਭੀਰ ਨੇ ਦਿੱਲੀ ਦੇ ਸ਼ਾਹਦਰਾ ਇਲਾਕੇ ਦੇ DCP ਨੂੰ ਇੱਕ ਚਿੱਠੀ ਲਿਖੀ ਹੈ; ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਇੱਕ ਵਿਦੇਸ਼ੀ ਨੰਬਰ ਤੋਂ ਮਿਲੀ ਹੈ।

 

 

ਇਸੇ ਲਈ ਉਨ੍ਹਾਂ ਪੁਲਿਸ ਨੂੰ ਬੇਨਤੀ ਕੀਤੀ ਸੀ ਕਿ ਇਸ ਲਈ FIR ਦਰਜ ਕੀਤੀ ਜਾਵੇ ਤੇ ਉਨ੍ਹਾਂ ਦੀ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਜਾਵੇ।

 

 

ਚੇਤੇ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਜਾਨੋਂ ਮਾਰਨ ਦੀ ਅਜਿਹੀ ਧਮਕੀ ਮਿਲੀ ਸੀ, ਜਿਸ ਦੇ ਮੁਲਜ਼ਮ ਨੂੰ ਪੁਲਿਸ ਨੇ ਬਾਅਦ ’ਚ ਗ੍ਰਿਫ਼ਤਾਰ ਵੀ ਕਰ ਲਿਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP MP Gautam Gambir threatened of dire consequences