ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰੱਗਿਆ ਠਾਕੁਰ ਨੇ ਗੋਡਸੇ ਦੇ ਬਿਆਨ 'ਤੇ ਲੋਕ ਸਭਾ 'ਚ ਮੁਆਫ਼ੀ ਮੰਗੀ

 ਕਿਹਾ- ਮੈਂ ਮਹਾਤਮਾ ਗਾਂਧੀ ਦਾ ਕਰਦੀ ਹਾਂ ਸਨਮਾਨ

 

ਸੰਸਦ ਦਾ ਸਰਦ ਰੁੱਤ ਸੈਸ਼ਨ ਜਾਰੀ ਹੈ। ਡੀਐਮਕੇ ਦੇ ਸੰਸਦ ਮੈਂਬਰਾਂ ਨੇ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੀਰਵਾਰ ਸਵੇਰੇ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ।

 

 

 

 

ਪ੍ਰੱਗਿਆ ਠਾਕੁਰ ਨੇ ਸੰਸਦ 'ਚ ਪ੍ਰਗਟਾਇਆ ਦੁਖ

 

ਪ੍ਰੱਗਿਆ ਠਾਕੁਰ ਨੇ ਸੰਸਦ ਵਿੱਚ ਰਾਸ਼ਟਰਪਤੀ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ 'ਤੇ ਸ਼ੁੱਕਰਵਾਰ ਸਵੇਰੇ ਆਪਣੇ ਬਿਆਨ 'ਤੇ ਲੋਕ ਸਭਾ ਵਿੱਚ ਅਫਸੋਸ ਜ਼ਾਹਰ ਕੀਤਾ। ਉਸ ਨੇ ਕਿਹਾ ਕਿ ਮੈਂ ਮੁਆਫ਼ੀ ਮੰਗਦੀ ਹਾਂ। ਪ੍ਰੱਗਿਆ ਠਾਕੁਰ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜਿਆ ਗਿਆ ਹੈ। ਮੈਂ ਮਹਾਤਮਾ ਗਾਂਧੀ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦਾ ਸਨਮਾਨ ਕਰਦੀ ਹਾਂ।


ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਰੋਧੀ ਸਾਂਸਦ ਪ੍ਰੱਗਿਆ ਠਾਕੁਰ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ ਨੂੰ ਦੇਸ਼ਭਗਤ ਦੱਸਣ ਦੇ ਮੁੱਦੇ ਉੱਤੇ ਵਿਰੋਧੀ ਧਿਰ ਨੇ ਸਰਕਾਰ ਦਾ ਘਿਰਾਓ ਕੀਤਾ ਸੀ। 

 

ਵਿਰੋਧੀ ਧਿਰ ਨੇ ਇਸ ‘ਤੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਹਾਲਾਂਕਿ, ਸਦਨ ਵਿੱਚ ਮੌਜੂਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਸ ਬਾਰੇ ਸਪੱਸ਼ਟੀਕਰਨ ਦਿੱਤਾ, ਫਿਰ ਵੀ ਵਿਰੋਧੀ ਧਿਰ ਰੁਕੀ ਨਹੀਂ। ਬਾਅਦ ਵਿੱਚ ਕਾਂਗਰਸ ਸਮੇਤ ਹੋਰ ਵਿਰੋਧੀ ਸੰਸਦ ਮੈਂਬਰ ਸਦਨ ਤੋਂ ਬਾਹਰ ਆ ਗਏ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP MP Pragya Singh Thakur in Lok Sabha