ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਬੁਲਾਰੇ ਸੰਬਿਤ ਪਾਤਰਾ ਨੂੰ ਕੋਰੋਨਾ ਦੇ ਲੱਛਣ, ਹਸਪਤਾਲ 'ਚ ਦਾਖਲ

ਦੇਸ਼ ਭਰ 'ਚ ਫੈਲੀ ਮਹਾਂਮਾਰੀ ਕੋਵਿਡ-19 ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਦੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦੀ ਖ਼ਬਰ ਹੈ।
 

ਸੰਬਿਤ ਪਾਤਰਾ 'ਚ ਕੋਵਿਡ-19 ਦੇ ਲੱਛਣ ਵਿਖਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ। ਹਾਲਾਂਕਿ ਅਜੇ ਤਕ ਪਾਰਟੀ ਵੱਲੋਂ ਇਸ ਸਬੰਧ 'ਚ ਰਸਮੀ ਤੌਰ 'ਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
 

ਜ਼ਿਕਰਯੋਗ ਹੈ ਕਿ ਭਾਰਤ 'ਚ ਹੁਣ ਤਕ 1 ਲੱਖ 58 ਹਜ਼ਾਰ ਤੋਂ ਵੱਧ ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ ਅਤੇ 4500 ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤਕ 67 ਹਜ਼ਾਰ ਤੋਂ ਵੱਧ ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
 

ਰਾਜਧਾਨੀ ਦਿੱਲੀ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੀ ਲਾਗ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਬੁੱਧਵਾਰ ਨੂੰ ਕੋਰੋਨਾ ਦੇ ਲਗਭਗ 800 ਨਵੇਂ ਕੇਸ ਸਾਹਮਣੇ ਆਏ। ਦਿੱਲੀ 'ਚ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 15,000 ਨੂੰ ਪਾਰ ਕਰ ਗਈ ਹੈ, ਜਦਕਿ ਇਸ ਮਹਾਂਮਾਰੀ ਕਾਰਨ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP national spokesperson Sambit Patra hospitalised after Covid-19 symptoms