ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ’ਚ ਭਾਜਪਾ ਸੰਸਦੀ ਦਲ ਦੀ ਮੀਟਿੰਗ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ’ਚ ਭਾਜਪਾ ਸੰਸਦੀ ਦਲ ਦੀ ਮੀਟਿੰਗ ਸ਼ੁਰੂ

ਭਾਜਪਾ ਪਾਰਲੀਮੈਂਟਰੀ ਪਾਰਟੀ ਮੀਟਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਦੋਵੇਂ ਸਦਨਾਂ ਦੇ ਕਰੀਬ 380 ਭਾਜਪਾ ਸੰਸਦਾਂ ਲਈ ਏਜੰਡਾ ਤੈਅ ਕਰ ਸਕਦੇ ਹਨ। ਇਹ ਮੀਟਿੰਗ ਸੰਸਦ ਦੇ ਲਾਈਬਰੇਰੀ ਬਿਲਡਿੰਗ ਦੇ ਜੀ ਐਮ ਸੀ ਬਾਲਯੋਗੀ ਹਾਲ ਵਿਚ ਹੋ ਰਹੀ ਹੈ।

 

ਮੀਟਿੰਗ ਵਿਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ। ਇਹ ਪਹਿਲੀ ਵਾਰ ਹੋਵੇਗਾ ਕਿ ਇਸ ਮੀਟਿੰਗ ਵਿਚ ਭਾਜਪਾ ਦੇ ਦਿਗਜ਼ ਆਗੂ ਲਾਲ ਕ੍ਰਿਸ਼ਨ ਆਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਮੌਜੂਦ ਨਹੀਂ ਹੋਣਗੇ।

 

 

ਦਰਅਸਲ, ਪਾਰਟੀ ਨੇ ਹੁਣੇ ਹੋਈਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਇਸ ਆਧਾਰ ਉਤੇ ਟਿਕਟ ਨਹੀਂ ਦਿੱਤੀ ਸੀ ਕਿ ਉਹ ਪਾਰਟੀ ਵਲੋਂ ਨਿਰਧਾਰਤ 75 ਸਾਲ ਦੀ ਉਮਰ ਸੀਮਾ ਪਾਰ ਕਰ ਗਏ ਹਨ। ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਾਜ਼ਰ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP Parliamentary Party Meeting at Parliament library buildin