ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਵੱਲੋਂ ਰਾਹੁਲ ਗਾਂਧੀ ਖਿ਼ਲਾਫ਼ ਮਰਿਆਦਾ ਮਤਾ ਪੇਸ਼ ਕਰਨ ਦਾ ਐਲਾਨ

ਭਾਜਪਾ ਵੱਲੋਂ ਰਾਹੁਲ ਗਾਂਧੀ ਖਿ਼ਲਾਫ਼ ਮਰਿਆਦਾ ਮਤਾ ਪੇਸ਼ ਕਰਨ ਦਾ ਐਲਾਨ

ਭਾਰਤੀ ਜਨਤਾ ਪਾਰਟੀ ਨੇ ਹੁਣ ਸੰਸਦ ਵਿੱਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਅੱਜ ਸ਼ੁੱਕਰਵਾਰ ਨੂੰ ਸੰਸਦ ਵਿੱਚ ਕਾਂਗਰਸ ਪ੍ਰਧਾਨ ਵੱਲੋਂ ਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਿੱਖੀ ਆਲੋਚਨਾ ਕੀਤੀ ਸੀ। ਇਸੇ ਆਲੋਚਨਾ ਨੂੰ ਭਾਜਪਾ ਨੇ ਹੁਣ ‘ਕੋਰਾ ਝੂਠ ਤੇ ਸੰਸਦ ਲਈ ਗੁੰਮਰਾਹਕੁੰਨ` ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਬਾਰੇ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਦਿੱਤੀ।


ਅਨੰਤ ਕੁਮਾਰ ਨੇ ਕਿਹਾ ਕਿ - ‘ਰਾਹੁਲ ਗਾਂਧੀ ਦਾ ਵਿਵਹਾਰ ਬਚਕਾਨਾ ਸੀ। ਉਹ ਹੁਣ ਵੱਡਾ ਤਾਂ ਹੋ ਗਿਆ ਹੈ ਪਰ ਹਾਲੇ ਪਰਪੱਕ ਨਹੀਂ ਹੋਇਆ। ਕਾਂਗਰਸ ਦੇ ਪ੍ਰਧਾਨ ਕੋਲ ਸਾਰੀ ਜਾਣਕਾਰੀ ਗ਼ਲਤ ਤੇ ਅਧਕੱਚੀ ਜਿਹੀ ਸੀ।`


ਚੇਤੇ ਰਹੇ ਕਿ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ `ਚ ਬੇਭਰੋਸਗੀ ਮਤੇ ਦਾ ਸਮਰਥਨ ਪੂਰਦਿਆਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੀਆਂ ਕਈ ਨੀਤੀਆਂ `ਤੇ ਹਮਲੇ ਕੀਤੇ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP to move privilege motion against Rahul Gandhi