ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਡਾ ਦੇ ਸਮਰੱਥਨ ਤੋਂ ਭਾਜਪਾ ਦਾ ਕਿਨਾਰਾ, ਰਵੀਸ਼ੰਕਰ ਪ੍ਰਸਾਦ ਨੇ ਕਹੀ ਗੱਲ

ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ (Ravi Shankar Prasad) ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਭਾਜਪਾ ਹਰਿਆਣੇ ਵਿੱਚ ਸਰਕਾਰ ਬਣਾਉਣ ਲਈ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ (Gopal Kanda) ਦਾ ਸਮਰੱਥਨ ਨਹੀਂ ਲੈਵੇਗੀ। ਵਿਵਾਦਿਤ ਨੇਤਾ ਕਾਂਡਾ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

 

ਉਨ੍ਹਾਂ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਇੱਕ ਗੱਲ ਸਪੱਸ਼ਟ ਤੌਰ 'ਤੇ ਦੱਸਦਾ ਹਾਂ ਕਿ ਕਾਂਡਾ ਦਾ ਸਮਰੱਥਨ ਨਹੀਂ ਲੈਣ ਜਾ ਰਹੇ। ਕਾਂਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਭਾਜਪਾ ਨੂੰ ਸਮਰੱਥਨ ਦੇਣ ਦਾ ਫੈਸਲਾ ਕੀਤਾ ਹੈ। ਕਾਂਡਾ ਵੱਲੋਂ ਭਾਜਪਾ ਨੂੰ ਸਮਰੱਥਨ ਦੀ ਪੇਸ਼ਕਸ਼ ਕਰਨ ਤੋਂ ਬਾਅਦ ਪਾਰਟੀ ਕਾਂਗਰਸ ਦੀ ਨਿਸ਼ਾਨੇ 'ਤੇ ਹੈ। ਕਾਂਗਰਸ ਬੁਲਾਰੇ ਸੁਰਜੇਵਾਲ ਨੇ ਦੋਸ਼ ਲਾਇਆ ਕਿ ਭਾਜਪਾ ਦੋਮੂੰਹੀ ਗੱਲ ਕਰਦੀ ਹੈ।

 

ਉਨ੍ਹਾਂ ਨੇ ਦਿੱਲੀ ਵਿੱਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਤੇ ਭਾਜਪਾ ਪ੍ਰਮੁੱਖ ਅਮਿਤ ਸ਼ਾਹ ਨੇ ਉਨ੍ਹਾਂ ਬਿਆਨਾਂ ਨੂੰ ਤੁਹਾਨੂੰ ਵੇਖਣਾ ਚਾਹੀਦਾ ਹੈ ਜਦੋਂ ਗੋਪਾਲ ਕਾਂਡਾ ਹਰਿਆਣਾ ਦੇ ਮੰਤਰੀ ਸਨ ਅਤੇ ਉਨ੍ਹਾਂ ਵਿਰੁਧ ਮਾਮਲ ਦਰਜ ਹੋਣ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਅਸਤੀਫੇ ਲਈ ਮਜਬੂਰ ਕੀਤਾ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ।

 

ਸਾਬਕਾ ਕੇਂਦਰੀ ਅਤੇ ਭਾਜਪਾ ਦੀ ਸੀਨੀਅਰ ਨੇਤਾ ਓਮਾ ਭਾਰਤੀ ਨੇ ਟਵੀਟ ਕਰ ਕੇ ਪਾਰਟੀ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਹਰਿਆਣ ਵਿੱਚ ਸਰਕਾਰ ਦੇ ਗਠਨ ਲਈ ਕਾਂਡਾ ਦਾ ਸਮਰੱਥਨ ਲੈਣ ਨਾਲ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਾਫ ਅਕਸ ਨੂੰ ਨੁਕਸਾਨ ਪਹੁੰਚ ਸਕਦਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP will not take support of Gopal Kanda in Haryana says Ravi Shankar Prasad