ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ 'ਚ ਭਾਜਪਾ ਦੀ ਮਹਿਲਾ ਵਰਕਰ ਦਾ ਗੋਲੀ ਮਾਰ ਕੇ ਕਤਲ

ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹਾ ਦੇ ਹਸਨਾਬਾਦ ਇਲਾਕੇ ਦੇ ਤੋਕੀਪੁਰ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮਹਿਲਾ ਵਰਕਰ ਸਰਸਵਤੀ ਦਾਸ ਦਾ ਸ਼ੁੱਕਰਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

 

ਮ੍ਰਿਤਕ ਔਰਤ ਦਾ ਪਤੀ ਆਮਲਾਨੀ ਪੰਚਾਇਤ ਵਿੱਚ ਭਾਜਪਾ ਦਾ ਸਰਗਰਮ ਵਰਕਰ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ ਪਹਿਲਾਂ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ। ਉਹ ਜਦੋਂ ਰੋਜ਼ਾਨਾ ਦੀ ਤਰ੍ਹਾਂ ਮਾਰਕੀਟ ਤੋਂ ਘਰ ਪਰਤੀ ਤਾਂ ਉਸ ਦੀ ਪਤਨੀ ਦੀ ਗੋਲੀਆਂ ਨਾਲ ਵਿੰਨੀ ਲਾਸ਼ ਘਰ ਵਿੱਚੋਂ ਮਿਲੀ। ਉਸ ਨੂੰ ਘੱਟੋ-ਘੱਟ 9 ਗੋਲੀਆਂ ਮਾਰੀਆਂ ਸਨ।

 

ਸਥਾਨਕ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਇਹ ਅਪਰਾਧ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਕੀਤਾ ਹੈ। ਤ੍ਰਿਣਮੂਲ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਨੂੰ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਜ਼ਿਕਰਯੋਗ ਹੈ ਕਿ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਨੇ ਸੂਬੇ ਨੂੰ ਹਿੰਸਾ ਮੁਕਤ ਕਰਨ ਲਈ ਵੀਰਵਾਰ ਨੂੰ ਤ੍ਰਿਣਮੂਲ, ਭਾਜਪਾ, ਕਾਂਗਰਸ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਇਕ ਦਿਨ ਬਾਅਦ ਹੀ ਭਾਜਪਾ ਵਰਕਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP worker shot dead in West Bengal