ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ 'ਤੇ ਹਮਲੇ ਵਿਰੁੱਧ ਬਾਲੀਵੁਡ ਕਲਾਕਾਰਾਂ ਨੇ ਚੁੱਕੀ ਆਵਾਜ਼

ਪਾਕਿਸਤਾਨ 'ਚ ਮੌਜੂਦ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਅਸਥਾਨ ਗੁਰੂਦਵਾਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਬੀਤੇ ਸ਼ੁੱਕਰਵਾਰ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੀ ਹਰ ਪਾਸੇ ਨਖੇਧੀ ਕੀਤੀ ਜਾ ਰਹੀ ਹੈ। ਬਾਲੀਵੁੱਡ ਕਲਾਕਾਰਾਂ ਨੇ ਵੀ ਇਸ ਘਟਨਾ 'ਤੇ ਆਪਣਾ ਰੋਸ ਪ੍ਰਗਟਾਇਆ ਹੈ।
 

ਇਸ ਘਟਨਾ ਦੀ ਨਿਖੇਧੀ ਕਰਦਿਆਂ ਬਾਲੀਵੁੱਡ ਅਦਾਕਾਰ ਜੀਸ਼ਾਨ ਅਯੂਬ ਨੇ ਟਵੀਟ ਕੀਤਾ, "ਜਦੋਂ ਵੀ ਕੋਈ ਦੇਸ਼ ਕੱਟੜਤਾ 'ਚ ਡੁੱਬਿਆ ਹੁੰਦਾ ਹੈ ਤਾਂ ਨਨਕਾਣਾ ਸਾਹਿਬ ਜਿਹੀਆਂ ਸ਼ਰਮਨਾਕ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਸ਼ਰਮ ਕਰੋ।"
 

 

ਜਾਵੇਦ ਅਖਤਰ ਨੇ ਟਵੀਟ ਕਰਦਿਆਂ ਕਿਹਾ, "ਨਨਕਾਣਾ ਸਾਹਿਬ 'ਚ ਮੁਸਲਿਮ ਕੱਟੜਪੰਥੀਆਂ ਨੇ ਜੋ ਕੁੱਝ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਨਿਖੇਧੀਯੋਗ ਹੈ। ਕਿਸ ਤਰ੍ਹਾਂ ਇਹ ਤੀਜੇ ਦਰਜੇ ਅਤੇ ਕਮਜੋਰ ਕੁਆਲਟੀ ਦੇ ਲੋਕ ਦੂਜੇ ਘੱਟਗਿਣਤੀ ਭਾਈਚਾਰੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਰ ਸਕਦੇ ਹਨ।"
 

 

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਟਵੀਟ ਕੀਤਾ, "ਨਨਕਾਣਾ ਸਾਹਿਬ 'ਤੇ ਹੋਇਆ ਹਮਲਾ ਸ਼ਰਮਨਾਕ, ਅਪਮਾਨਜਨਕ, ਹੋਛੀ ਅਤੇ ਪੂਰੀ ਤਰ੍ਹਾਂ ਨਿਖੇਧੀਯੋਗ ਹੈ। ਇਨ੍ਹਾਂ ਹਮਲਾਵਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਮੀਦ ਹੈ ਕਿ ਉਹ ਛੇਤੀ ਹੀ ਗ੍ਰਿਫਤਾਰ ਹੋਣਗੇ।"
 

 

ਅਦਾਕਾਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੇ ਇਸ ਘਟਨਾ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ, "ਨਨਕਾਣਾ ਸਾਹਿਬ ਤੋਂ ਆਈਆਂ ਇਹ ਤਸਵੀਰਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ। ਇਹ ਸਭ ਹੋਇਆ ਹੈ ਇੱਕ ਸਿੱਖ ਲੜਕੀ ਨੂੰ ਅਗਵਾ ਕਰਨ ਅਤੇ ਫਿਰ ਉਸ ਦਾ ਧਰਮ ਪਰਿਵਰਤਨ ਕੀਤੇ ਜਾਣ ਲਈ ਹੋਏ ਵਿਰੋਧ ਤੋਂ ਬਾਅਦ। ਕੈਪਟਨ ਅਮਰਿੰਦਰ ਸਿੰਘ ਅਤੇ ਪੀਐਮਓ ਭਾਰਤ ਨੂੰ ਇਹ ਅਪੀਲ ਕਰਦਾ ਹਾਂ ਕਿ ਉਸ ਲੜਕੀ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਤੇ ਬਚਾਅ ਦੀ ਚਿੰਤਾ ਕਰੋ।"
 

 

ਜ਼ਿਕਰਯੋਗ ਹੈ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਗੁਰਦੁਆਰਾ ਜਨਮ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਪਾਕਿਸਤਾਨ ਦੇ ਨੇੜੇ ਲਾਹੌਰ ਵਿਚ ਸਥਿਤ ਹੈ, ਜਿਥੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਬੀਤੇ ਸ਼ੁੱਕਰਵਾਰ ਨਨਕਾਣਾ ਸਾਹਿਬ ਗੁਰਦੁਆਰੇ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਗੁਰਦੁਆਰਾ ਸਾਹਿਬ 'ਤੇ ਪਥਰਾਅ ਵੀ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਸੀ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਧਰਨਾਕਾਰੀ ਉਸ ਮੁਸਲਿਮ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਨ, ਜਿਨ੍ਹਾਂ 'ਤੇ ਸਿੱਖ ਕੁੜੀ ਜਗਜੀਤ ਕੌਰ ਨੂੰ ਅਗਵਾ ਕਰਨ 'ਤੇ ਜਬਰੀ ਨਿਕਾਹ ਕਰ ਕੇ ਧਰਮ ਤਬਦੀਲ ਕਰਨ ਦਾ ਦੋਸ਼ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood artists raise voice against attack on Nankana Sahib Pakistan