ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬੌਂਬੇ ਹਾਈ ਕੋਰਟ ਨੇ ਦਿੱਤਾ ਵਿਜੇ ਮਾਲਿਆ ਨੂੰ ਵੱਡਾ ਝਟਕਾ

​​​​​​​ਬੌਂਬੇ ਹਾਈ ਕੋਰਟ ਨੇ ਦਿੱਤਾ ਵਿਜੇ ਮਾਲਿਆ ਨੂੰ ਵੱਡਾ ਝਟਕਾ

ਵਿਜੇ ਮਾਲਿਆ ਨੂੰ ਬੌਂਬੇ ਹਾਈ ਕੋਰਟ ਤੋਂ ਅੱਜ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਵਿਜੇ ਮਾਲਿਆ ਦੀ ਉਹ ਅਪੀਲ ਰੱਦ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਆਪਣੇ ਜਾਇਦਾਦ ਵਿਰੁੱਧ ਕਿਸੇ ਕਾਨੂੰਨੀ ਕਾਰਵਾਈ ਉੱਤੇ ਰੋਕ ਦੀ ਮੰਗ ਕੀਤੀ ਸੀ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਸੇ ਵੀ ਤਰ੍ਹਾਂ ਦੀ ਵੇਚਣ ਦੀ ਕਾਰਵਾਈ ਰੋਕਣ ਲਈ ਆਖਿਆ ਸੀ ਪਰ ਬੌਂਬੇ ਹਾਈ ਕੋਰਟ ਨੇ ਮਨ੍ਹਾ ਕਰ ਦਿੱਤਾ।

 

 

ਇਸ ਤੋਂ ਪਹਿਲਾਂ ਲੰਦਨ ਦੀ ਰਾਇਲ ਕੋਰਟ ਆਫ਼ ਜਸਟਿਸ ਨੇ ਵਿਜੇ ਮਾਲਿਆ ਨੂੰ ਹਵਾਲਗੀ ਵਿਰੁੱਧ ਅਪੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਤੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਲੰਦਨ ਹਾਈ ਕੋਰਟ ਵੱਲੋਂ ਆਪਣੀ ਹਵਾਲਗੀ ਦੇ ਹੁਕਮ ਵਿਰੁੱਧ ਅਪੀਲ ਦੀ ਇਜਾਜ਼ਤ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਗੱਲ ਸਹੀ ਠਹਿਰਾਈ ਗਈ ਹੈ।

 

 

ਬੰਦ ਹੋ ਚੁੱਕੀ ਕਿੰਗਫ਼ਿਸ਼ਰ ਏਅਰਲਾਈਨਜ਼ ਦੇ ਸਾਬਕਾ ਮੁਖੀ ਵਿਜੇ ਮਾਲਿਆ ਨੇ ਲੰਦਨ ਦੀ ਰਾਇਲ ਕੋਰਟ ਆਫ਼ ਜਸਟਿਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਰਹੇ ਹਨ ਕਿ ਉਨ੍ਹਾਂ ਵਿਰੁੱਧ ਲਾਏ ਗਏ ਇਲਜ਼ਾਮ ਮਨਘੜਤ ਹਨ। ਸ੍ਰੀ ਮਾਲਿਆ ਨੇ ਨਾਲ ਹੀ ਭਾਰਤੀ ਬੈਂਕਾਂ ਦੀ ਬਕਾਇਆ ਰਕਮ ਅਦਾ ਕਰਨ ਦੀ ਆਪਣੀ ਪੇਸ਼ਕਸ਼ ਨੂੰ ਦੁਹਰਾਇਆ।

 

 

ਵਿਜੇ ਮਾਲਿਆ ਭਾਰਤੀ ਬੈਂਕਾਂ ਨਾਲ 9000 ਕਰੋੜ ਰੁਪਏ ਦੇ ਬਕਾਏ ਵਿੱਚ ਧੋਖਾਧੜੀ ਤੇ ਮਨੀ–ਲਾਂਡਰਿੰਗ ਕਰਨ ਦੇ ਦੋਸ਼ ਵਿੱਚ ਲੋੜੀਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bombay High Court gives Vijay Mallya a big jolt