ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰਜ਼ੀ ਵੀਜ਼ਾ ਦੇ ਵੱਧ ਰਹੇ ਮਾਮਲਿਆਂ ’ਤੇ ਬ੍ਰਿਟਿਸ਼ ਹਾਈਕਮਿਸ਼ਨਰ ਫਿਕਰਮੰਦ

ਜਾਅਲੀ ਦਸਤਾਵੇਜ਼ਾਂ ’ਤੇ ਇੰਗਲੈਂਡ ਭੇਜਣ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਬ੍ਰਿਟਿਸ਼ ਹਾਈਕਮਿਸ਼ਨ ਵੀ ਫਿਕਰਮੰਦ ਹੈ। ਬ੍ਰਿਟਿਸ਼ ਹਾਈਕਮਿਸ਼ਨ ਦੀ ਇਮੀਗ੍ਰੇਸ਼ਨ ਇਨਫੋਰਸਮੈਂਟ ਇੰਟਰਨੈਸ਼ਨਲ (ਆਈਈਆਈ) ਯੂਨਿਟ ਨੇ ਦਿੱਲੀ ਪੁਲਿਸ ਤੋਂ ਅਜਿਹੇ ਟ੍ਰੈਵਲ ਏਜੰਟਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

ਬ੍ਰਿਟਿਸ਼ ਹਾਈਕਮਿਸ਼ਨ ਨੇ ਅਜਿਹੇ ਟ੍ਰੈਵਲ ਏਜੰਸੀਆਂ ਅਤੇ ਉਨ੍ਹਾਂ ਦੁਆਰਾ ਭੇਜੇ ਗਏ 17 ਲੋਕਾਂ ਦੀ ਜਾਣਕਾਰੀ ਵੀ ਦਿੱਲੀ ਪੁਲਿਸ ਨੂੰ ਦਿੱਤੀ ਹੈ। ਹਾਈਕਮਿਸ਼ਨਰ ਦੀ ਸ਼ਿਕਾਇਤ ਤੇ ਚਾਣੱਕਿਆਪੂਰੀ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਭਾਰਤ ਚ ਤਾਇਨਾਤ ਬ੍ਰਿਟਿਸ਼ ਹਾਈਕਮਿਸ਼ਨ ਦੇ ਸੀਨੀਅਰ ਅਫਸਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਚ ਬ੍ਰਿਟੇਨ ਜਾਣ ਲਈ ਵੀਜ਼ਾ ਦੀ ਦਰਖਾਸਤ ਕਰਨ ਵਾਲਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੇ ਅਜਿਹਾ ਲੱਗ ਰਿਹਾ ਹੈ ਕਿ ਜਾਅਲੀ ਕਾਗਜ਼ਾਤ ਤਿਆਰ ਕਰਨ ਵਾਲੇ ਗਿਰੋਹ ਸੰਗਠਿਤ ਢੰਗ ਨਾਲ ਕੰਮ ਕਰ ਰਹੇ ਹਨ। ਇਸੇ ਕਾਰਨ ਇਨ੍ਹਾਂ ਸਾਰੇ ਲੋਕਾਂ ਦੀ ਜਾਂਚ ਹੋਣੀ ਚਾਹੀਦੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:British High Commission in Tension Over Fake Visa Issue