ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਲਈ ਕਾਂਗਰਸ- ਭਾਜਪਾ ਬਰਾਬਰ ਜ਼ਿੰਮੇਵਾਰ: ਮਾਇਆਵਤੀ

ਮਾਇਆਵਤੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਲਈ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਨੂੰ ਬਰਾਬਰ ਜ਼ਿੰਮੇਵਾਰ ਠਹਿਰਾਉਂਦਿਆਂ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਮੰਗਲਵਾਰ ਨੂੰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਉੱਤੇ ਸਰਕਾਰੀ ਕੰਟਰੋਲ ਲਈ ਦੁਬਾਰਾ ਲੈਣ ਲਈ ਕਿਹਾ। ਮਾਇਆਵਤੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਸ਼ 'ਚ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਕਰਕੇ ਲੋਕ ਬਹੁਤ ਦੁਖੀ ਹਨ ਅਤੇ ਇਸਦੇ ਖਿਲਾਫ  'ਭਾਰਤ ਬੰਦ' ਦੌਰਾਨ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ।ਉਨ੍ਹਾਂ ਨੇ ਕਿਹਾ, "ਦੇਸ਼ 'ਚ ਅਜਿਹੇ ਹਾਲਾਤ ਪੈਦਾ ਕਰਨ ਲਈ ਦੋਵੇਂ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਬਰਾਬਰ ਜ਼ਿੰਮੇਵਾਰ ਹਨ." ਬਸਪਾ ਮੁਖੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਅਧੀਨ  ਪੈਟਰੋਲ, ਡੀਜ਼ਲ ਸਰਕਾਰੀ ਕੰਟਰੋਲ ਤੋਂ ਮੁਕਤ ਹੋ ਗਿਆ ਸੀ। ਭਾਜਪਾ ਨੇ ਆਪਣੇ ਗਰੀਬ, ਕਿਸਾਨ ਵਿਰੋਧੀ ਫੈਸਲੇ ਨੂੰ ਇੱਕ ਮੁੱਖ ਆਰਥਿਕ ਸੁਧਾਰ ਦੇ ਰੂਪ ਵਿੱਚ ਪੇਸ਼ ਕੀਤਾ ਸੀ।

 

 

ਮਾਇਆਵਤੀ ਨੇ ਕਿਹਾ ਕਿ ਭਾਜਪਾ ਸਰਕਾਰ ਆਪਣੇ ਕਮਜ਼ੋਰ-ਗਰੀਬ  ਵਰਗ ਵਿਰੋਧੀ ਰਵੱਈਏ ਨੂੰ ਛੱਡ ਦੇਵੇ ਅਤੇ ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੀਮਤਾਂ ਦਾ ਕੰਟਰੋਲ ਆਪਣੇ ਕੋਲ ਰੱਖਣ ਲਈ ਸਖਤ ਨੀਤੀ ਲੈ ਕੇ ਆਵੇ।

 

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਭਾਜਪਾ ਦੀ ਕੇਂਦਰ ਸਰਕਾਰ ਉਹੀ ਗਲਤ ਆਰਥਿਕ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਕਾਂਗਰਸ ਪਾਰਟੀ ਦੀ ਸਰਕਾਰ ਅਲੋਪ ਹੋ ਗਈ ਤੇ ਜਿਸ ਦੀ ਸਜ਼ਾ 2014 ਵਿੱਚ ਜਨਤਾ ਨੇ ਕਾਂਗਰਸ ਨੂੰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bsp chief mayawati target congress and bjp both over petrol and diesel price