ਬਹੁਜਨ ਸਮਾਜ ਪਾਰਟੀ ਪ੍ਰਮੁੱਖ ਮਾਇਆਵਤੀ ਨੇ ਉਤਰ ਪ੍ਰਦੇਸ਼ ਵਿਚ ਹੋਣ ਵਾਲੀਆਂ ਉਪ ਚੋਣਾਂ ਨੂੰ ਦੇਖਦੇ ਹੋਏ ਮੰਗਲਵਾਰ ਨੂੰ ਨੌ ਮੰਡਲਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮਾਇਆਵਤੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਮੰਡਲ ਦੀ ਟੀਮ ਬਣਾਈ ਹੈ, ਨਾਲ ਹੀ ਹਰ ਟੀਮ ਵਿਚ ਚਾਰ ਤੋਂ ਪੰਜ ਲੋਕਾਂ ਨੂੰ ਰੱਖਿਆ ਹੈ। ਇਸਦੇ ਨਾਲ ਹੀ ਵਿਧਾਨ ਸਭਾ ਉਪ ਚੋਣ ਲਈ ਜ਼ਿਲ੍ਹਾ ਪ੍ਰਧਾਨ ਤੇ ਇੰਚਾਰਜਾਂ ਤੋਂ ਉਮੀਦਵਾਰਾਂ ਦੇ ਨਾਮ ਵੀ ਮੰਗੇ ਗਏ ਹਨ।
ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਬਸਪਾ ਅਤੇ ਸਪਾ ਨੇ ਮਿਲਕੇ ਲੜੀਆਂ ਸਨ। ਇਸ ਚੋਣ ਵਿਚ ਬਹੁਜਨ ਸਮਾਜ ਪਾਰਟੀ ਨੇ 10 ਸੀਟਾਂ ਉਤੇ ਜਿੱਤ ਪ੍ਰਾਪਤ ਕੀਤੀ ਸੀ। ਜਦੋਂ ਕਿ ਸਮਾਜਵਾਦੀ ਪਾਰਟੀ ਨੂੰ 5 ਸੀਟਾ ਉਤੇ ਜਿੱਤ ਮਿਲੀ ਸੀ।
ਚੋਣ ਨਤੀਜਿਆਂ ਦੇ ਬਾਅਦ ਬਸਪਾ ਨੇ ਸਮਾਜਵਾਦੀ ਪਾਰਟੀ ਨਾਲੋਂ ਰਿਸਤਾ ਖਤਮ ਕਰ ਲਿਆ ਸੀ। ਮਾਇਆਵਤੀ ਨੇ ਦੋਸ਼ ਲਗਾਇਆ ਸੀ ਕਿ ਉਤਰ ਪ੍ਰਦੇਸ਼ ਦੇ ਯਾਦਵ ਵੋਟਾਂ ਦਾ ਟ੍ਰਾਂਸਫਰ ਉਨ੍ਹਾਂ ਦੀ ਪਾਰਟੀ ਨੂੰ ਨਹੀਂ ਹੋ ਸਕਿਆ ਸੀ। ਮਾਇਆਵਤੀ ਨੇ ਕਿਹਾ ਸੀ ਕਿ ਹੁਣ ਬਹੁਜਨ ਸਮਾਜ ਪਾਰਟੀ ਆਪਣੇ ਜੋਰ ਉਤੇ ਦਲਿਤ ਮੂਵਮੈਂਟ ਨੂੰ ਉਤਰ ਪ੍ਰਦੇਸ਼ ਵਿਚ ਖੜ੍ਹਾ ਕਰੇਗੀ।