ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਝ ਪੂੰਜੀਪਤੀਆਂ ਨੂੰ ਛੱਡ ਕੇ ਸਾਰਿਆਂ ਨੂੰ ਨਿਰਾਸ਼ ਕਰਨ ਵਾਲਾ ਇਹ ਬਜਟ: ਮਾਇਆਵਤੀ

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਬਜਟ ਨੂੰ ਨਿਰਾਸ਼ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਮੁੱਠੀ ਭਰ ਪੂੰਜੀਪਤੀਆਂ ਤੋਂ ਇਲਾਵਾ ਸਭ ਨੂੰ ਨਿਰਾਸ਼ ਕਰਨ ਵਾਲਾ ਹੈ। ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨਿੱਚਰਵਾਰ ਨੂੰ ਲੋਕ ਸਭਾ ਵਿੱਚ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕੀਤਾ।
 

ਮਾਇਆਵਤੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਸ ਬਜਟ ਨਾਲ ਦੇਸ਼ ਦੇ ਗ਼ਰੀਬ, ਇਮਾਨਦਾਰ ਅਤੇ ਮਿਹਨਤੀ ਲੋਕਾਂ ਦੀਆਂ ਵੱਧ ਰਹੀਆਂ ਸਮੱਸਿਆਵਾਂ ਦਾ ਹੱਲ ਸੰਭਵ ਨਹੀਂ ਹੈ। ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਖੜੇ ਕਰਦੇ ਹੋਏ ਪੁੱਛਿਆ ਕਿ ਸਰਕਾਰੀ ਜਾਇਦਾਦਾਂ ਵੇਚਣ ਨਾਲ ਦੇਸ਼ ਦਾ ਭਲਾ ਕਿਵੇ ਹੋਵੇਗਾ?
 

ਮਾਇਆਵਤੀ ਨੇ ਕਿਹਾ ਕਿ ਲੋਕਾਂ ਕੋਲ ਨਾ ਤਾਂ ਕੰਮ ਹੈ ਅਤੇ ਨਾ ਹੀ ਕੰਮ ਕਰਨ ਵਾਲੇ ਲੋਕਾਂ ਨੂੰ ਉਚਿਤ ਤਨਖ਼ਾਹ ਮਿਲ ਰਹੀ ਹੈ ਅਤੇ ਨਾ ਹੀ ਬਾਜ਼ਾਰ 'ਚ ਮੰਗ ਹੈ ਜਿਸ ਕਾਰਨ ਦੇਸ਼ ਦੀ ਪੂਰੀ ਆਰਥਿਕਤਾ ਢਹਿ ਗਈ ਹੈ। ਇਸ ਬਜਟ ਵਿੱਚ ਕੋਈ ਹੱਲ ਲੱਭਣਾ ਬਹੁਤ ਮੁਸ਼ਕਲ ਹੈ।
 

ਬਜਟ ਨਾਲ ਭਵਿੱਖ ਵਿੱਚ ਜਨਤਾ ਦੀਆਂ ਸਮੱਸਿਆਵਾਂ ਘੱਟ ਹੋਣ ਦੀ ਥਾਂ ਵੱਧਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਬਜਟ ਵਿੱਚ ਆਮਦਨ ਟੈਕਸ ਵਿੱਚ ਥੋੜੀ ਰਾਹਤ ਦਿੱਤੀ ਗਈ ਹੈ ਪਰ ਸਖਤ ਸ਼ਰਤਾਂ ਦੇ ਨਾਲ। ਜੇਕਰ ਇਹ ਛੋਟ ਸਰਲ ਅਤੇ ਬਿਨਾ ਸ਼ਰਤ ਹੁੰਦੀ ਤਾਂ ਚੰਗਾ ਹੁੰਦਾ।  
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BSP Supremo Mayawati Says Union Budget 2020 Is Disappointing For The Country