ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੁਲੰਦਸ਼ਹਿਰ ਹਿੰਸਾ ਮਾਮਲੇ: 44 ਦੋਸ਼ੀਆਂ ਵਿਰੁਧ ਦੇਸ਼ਧ੍ਰੋਹ ਦਾ ਕੇਸ, ਚਾਰਜਸ਼ੀਟ ਦਾਖ਼ਲ

 

ਪਿਛਲੇ ਸਾਲ ਹੋਈ ਯੂ ਪੀ ਦੇ ਬੁਲੰਦਸ਼ਹਿਰ ਹਿੰਸਾ ਮਾਮਲੇ ਵਿਚ ਵੱਡੀ ਖ਼ਬਰ ਆਈ ਹੈ। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਪਿਛਲੇ ਸਾਲ ਹੋਈ ਹਿੰਸਾ ਦੇ ਮਾਮਲੇ ਵਿੱਚ ਮੁਲਜ਼ਮਾਂ 'ਤੇ ਦੇਸ਼ਧ੍ਰੋਹ ਦੀ ਧਾਰਾ ਲਾਈ ਗਈ ਹੈ।


ਬੁਲੰਦਸ਼ਹਿਰ ਹਿੰਸਾ ਮਾਮਲੇ ਵਿੱਚ ਯੋਗੀ ਸਰਕਾਰ ਨੇ ਕਰੀਬ 44 ਮੁਲਜ਼ਮਾਂ ਵਿਰੁਧ ਦੇਸ਼ਧ੍ਰੋਹ ਦੀ ਧਾਰਾ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੁਲਿਸ ਨੇ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਹ ਜਾਣਕਾਰੀ ਸਮਾਚਾਰ ਏਜੰਸੀ ਏ.ਐਨ.ਆਈ. ਨੇ ਹੈ। 


ਜ਼ਿਕਰਯੋਗ ਹੈ ਕਿ ਪਿਛਲੇ ਸਾਲ ਯਾਨੀ 3 ਦਸੰਬਰ 2018 ਨੂੰ ਬੁਲੰਦਸ਼ਹਿਰ ਦੇ ਸਿਆਨਾ ਵਿੱਚ ਗੋਕਸ਼ੀ ਦੇ ਸ਼ੱਕ ਵਿੱਚ ਹਿੰਸਾ ਹੋਈ ਸੀ, ਜਿਸ ਵਿੱਚ ਪੁਲਿਸ ਇੰਸਪੈਕਟਰ ਸੁਬੋਧ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।

 

 

 


ਸਮਾਚਾਰ ਏਜੰਸੀ ਏਐਨਆਈ ਮੁਤਾਬਕ ਬੁਲੰਦਸ਼ਹਿਰ ਹਿੰਸਾ ਮਾਮਲੇ ਵਿੱਚ ਜਾਂਚ ਅਧਿਕਾਰੀ ਰਾਘਵੇਂਦਰ ਮਿਸਰਾ ਨੇ ਕਿਹਾ ਕਿਾ ਮੈਨੂੰ ਪ੍ਰਸ਼ਾਸਨ ਤੋਂ 44 ਦੋਸ਼ੀਆਂ ਵਿਰੁਧ ਦੇਸ਼ਧ੍ਰੋਹ ਦਾ ਕੇਸ ਚਲਾਉਣ ਦੀ ਆਗਿਆ ਮਿਲ ਗਈ ਹੈ। ਪੁਲਿਸ ਨੇ ਇਸ ਕੇਸ ਨੂੰ ਲੈ ਕੇ 44 ਲੋਕਾਂ ਵਿਰੁਧ ਚਾਰਜਸ਼ੀਟ ਕੋਰਟ ਵਿੱਚ ਦਾਖਲ ਕਰ ਦਿੱਤੀ ਹੈ।  

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bulandshahr mob violence section 124-A against 44 accused