ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ ਪ੍ਰਦੇਸ਼ ’ਚ 50 ਫੁੱਟ ਡੂੰਘੇ ਖੱਡ ’ਚ ਡਿੱਗੀ ਬੱਸ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਵਿਖੇ ਸਵਾਰਘਾਟ ਇਲਾਕੇ ਚ ਅੱਜ ਸਵੇਰ ਸਵਾਰੀਆਂ ਨਾਲ ਭਰੀ ਇੱਕ ਸੈਰ ਸਪਾਟੇ ਵਾਲੀ ਬੱਸ 50 ਫੁੱਟ ਡੂੰਘੇ ਖੱਡ ਚ ਡਿੱਗ ਗਈ। ਇਸ ਹਾਦਸੇ ਚ 26 ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਮਿਲ ਰਹੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਸਵਾਰੀਆਂ ਚ 8 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਹਾਦਸੇ ਦਾ ਕਾਰਨ ਬੱਸ ਦਾ ਮੀਂਹ ਕਾਰਨ ਗਿੱਲੀ ਹੋਈ ਸੜਕ ਤੇ ਤਿਲਕ ਜਾਣਾ ਦਸਿਆ ਜਾ ਰਿਹਾ ਹੈ।
 
 

 

 

ਸਥਾਨਕ ਪ੍ਰਸ਼ਾਸਨ ਤੇ ਪੁਲਿਸ ਨੇ ਮੌਕੇ ਤੇ ਪੁੱਜ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਜਿਸ ਮਗਰੋਂ 18 ਜ਼ਖ਼ਮੀਆਂ ਨੂੰ ਇਲਾਜ ਲਈ ਸੋਲਨ ਜ਼ਿਲ੍ਹੇ ਚ ਨਾਲਾਗੜ੍ਹ ਦੇ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ ਜਦਕਿ ਬਾਕੀ 8 ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bus fell into a depth of 50 feet deep in Himachal Pradesh