ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਰੱਖਿਆ ਕਾਰਨਾਂ ਤੋਂ ਜੰਮੂ-ਕਸ਼ਮੀਰ ’ਚ ਹੋਣ ਵਾਲੀਆਂ ਪੰਚਾਇਤੀ ਉਪ ਚੋਣਾਂ ਮੁਲਤਵੀ

ਜੰਮੂ-ਕਸ਼ਮੀਰ ਵਿੱਚ 5 ਮਾਰਚ ਤੋਂ ਹੋਣ ਵਾਲੀਆਂ ਪੰਚਾਇਤਾਂ ਲਈ ਜ਼ਿਮਨੀ ਚੋਣ ਸੁਰੱਖਿਆ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

 

ਜੰਮੂ-ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਸ਼ੈਲੇਂਦਰ ਕੁਮਾਰ ਨੇ ਕਿਹਾ ਕਿ ਚੋਣਾਂ ਲਈ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਨਵੀਂ ਤਾਰੀਖ ਦਾ ਐਲਾਨ ਕੀਤਾ ਜਾਏਗਾ, ਸੰਭਵ ਤੌਰਤੇ ਜਲਦ ਤੋਂ ਜਲਦ ਸਾਰੀਆਂ ਚਿੰਤਾਵਾਂ ਨੂੰ ਹੱਲ ਕਰਨ ਤੋਂ ਬਾਅਦ।

 

ਨਿਊਜ਼ ਏਜੰਸੀ .ਐੱਨ.ਆਈ. ਅਨੁਸਾਰ, ਪੰਚਾਇਤੀ ਚੋਣਾਂ ਲਈ ਜਾਰੀ ਕੀਤਾ ਗਿਆ ਸ਼ਡਿਊਲ ਅਤੇ ਪਹਿਲੇ ਤੇ ਦੂਜੇ ਪੜਾਅ ਦੀਆਂ ਚੋਣਾਂ ਲਈ ਜਾਰੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ।

 

ਜਾਰੀ ਨੋਟੀਫਿਕੇਸ਼ਨ ਅਨੁਸਾਰ ਜੰਮੂ-ਕਸ਼ਮੀਰ ਵਿੱਚ ਪੰਚਾਇਤ ਚੋਣਾਂ 5 ਮਾਰਚ ਤੋਂ 20 ਮਾਰਚ ਤੱਕ ਹੋਣੀਆਂ ਸਨ। ਜੰਮੂ ਕਸ਼ਮੀਰ ਵਿੱਚ ਇਹ ਪੰਚਾਇਤੀ ਚੋਣ 8 ਪੜਾਵਾਂ ਵਿੱਚ ਹੋਣੀ ਸੀ, ਪਰ ਹੁਣ ਬਾਅਦ ਵਿੱਚ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਚੋਣਾਂ ਹੋਣੀਆਂ ਹਨ।

 

ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਇਹ ਪਹਿਲੀ ਚੋਣ ਸੀ, ਜਿਸ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਸਨ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bypolls to panchayats in Jammu scheduled from March 5 postponed in view of security issues