ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਨਾਲ ਕਿਸੇ ਦੀ ਨਾਗਰਿਕਤਾ ਨੂੰ ਨੁਕਸਾਨ ਨਹੀਂ ਹੋਵੇਗਾ : ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਲਿਆਏ ਗਏ ਧੰਨਵਾਦ ਮਤੇ 'ਤੇ ਆਪਣੇ ਸੰਬੋਧਨ ਦੌਰਾਨ ਨਾਗਰਿਕਤਾ ਸੋਧ ਐਕਟ (ਸੀ.ਏ.ਏ.) 'ਤੇ ਪ੍ਰਤੀਕਿਰਿਆ ਦਿੱਤੀ।
 

ਪੀਐਮ ਮੋਦੀ ਨੇ ਕਿਹਾ, "ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੀ ਸੰਸਦ 'ਚ ਪਾਸ ਹੋਇਆ। ਨੋਟੀਫਿਕੇਸ਼ਨ ਜਾਰੀ ਹੋ ਗਏ ਹਨ। ਸੁਪਰੀਮ ਕੋਰਟ ਨੇ ਇਸ 'ਤੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਇਹ ਵਾਰ-ਵਾਰ ਦੱਸਿਆ ਜਾ ਰਿਹਾ ਹੈ ਕਿ ਇਹ ਕਾਨੂੰਨ ਨਾਗਰਿਕਤਾ ਦੇਣਾ ਹੈ ਨਾ ਕਿ ਖੋਹਣਾ।"
 

 

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਹਿੰਦੂਆਂ, ਮੁਸਲਮਾਨਾਂ, ਸਿੱਖਾਂ ਅਤੇ ਇਸਾਈਆਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਕੁਝ ਲੋਕ ਇਸ ਬਾਰੇ ਸਵਾਲ ਕਰ ਰਹੇ ਹਨ। ਇਹ ਕਾਨੂੰਨ ਕਿਉਂ ਲਿਆਇਆ ਗਿਆ? ਕੋਈ ਕਹਿ ਰਿਹਾ ਹੈ ਕਿ ਇਹ ਦੇਸ਼ ਨੂੰ ਟੁਕੜਿਆਂ 'ਚ ਵੰਡ ਦੇਵੇਗਾ। ਪਾਕਿਸਤਾਨ ਵੀ ਇਸ ਤਰ੍ਹਾਂ ਦੀਆਂ ਗੱਲ ਕਰ ਰਿਹਾ ਹੈ।
 

ਉਨ੍ਹਾਂ ਕਿਹਾ ਕਿ ਕੁਝ ਲੋਕ ਭਾਰਤ ਦੇ ਮੁਸਲਮਾਨਾਂ ਨੂੰ ਭੜਕਾਉਣ ਅਤੇ ਗੁੰਮਰਾਹ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਮੈਂ ਹੈਰਾਨ ਹਾਂ ਕਿ ਇੱਥੋਂ ਦੇ ਲੋਕ ਉਹ ਕੰਮ ਕਰ ਰਹੇ ਹਨ ਜੋ ਪਾਕਿਸਤਾਨ ਕਰਨ 'ਚ ਅਸਫਲ ਹੋ ਰਿਹਾ ਹੈ। ਇਥੋਂ ਦੇ ਮੁਸਲਮਾਨ ਭਾਰਤੀ ਹਨ, ਹਿੰਦੋਸਤਾਨੀ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA does not take away Muslims citizenship says PM Narendra Modi