ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA : ਜਾਮੀਆ ਮਾਮਲੇ 'ਚ ਰਾਸ਼ਟਰਪਤੀ ਨੂੰ ਮਿਲੇ ਨੇਤਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਨਾਗਰਿਕਤਾ ਕਾਨੂੰਨ ਤੋਂ ਬਾਅਦ ਜਾਮੀਆ ਮਿੱਲਿਆ ਇਸਲਾਮੀਆ ਕਾਲਜ 'ਚ ਪੁਲਿਸ ਕਾਰਵਾਈ ਸਮੇਤ ਦੇਸ਼ ਭਰ ਦੇ ਕਈ ਸ਼ਹਿਰਾਂ ਚ ਮਚੇ ਹੰਗਾਮੇ ਨੂੰ ਲੈ ਕੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਿਰੋਧੀ ਪਾਰਟੀ ਦੇ ਆਗੂਆਂ ਨੇ ਜਾਮੀਆ ਦੇ ਵਿਦਿਆਰਥੀਆਂ 'ਤੇ ਐਤਵਾਰ ਨੂੰ ਹੋਈ ਪੁਲਿਸ ਕਾਰਵਾਈ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।
 

ਸੋਨੀਆ ਗਾਂਧੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਦਬਾ ਰਹੀ ਹੈ ਅਤੇ ਅਜਿਹੇ ਕਾਨੂੰਨ ਲਿਆ ਰਹੀ ਹੈ, ਜੋ ਉਨ੍ਹਾਂ ਨੂੰ ਮਨਜੂਰ ਨਹੀਂ ਹਨ। ਸੋਨੀਆ ਗਾਂਧੀ ਨਾਗਰਿਕਤਾ ਕਾਨੂੰਨ ਅਤੇ ਜਾਮੀਆ ਮਿੱਲਿਆ ਇਸਲਾਮਿਆ 'ਚ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਵਿਰੁੱਧ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਦੇਣ ਗਏ ਵਿਰੋਧੀ ਪਾਰਟੀਆਂ ਦੀ ਅਗਵਾਈ ਕਰ ਰਹੀ ਸੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਹਾਲਾਤ ਕਾਫੀ ਗੰਭੀਰ ਹਨ।
 

ਸੋਨੀਆ ਗਾਂਧੀ ਨੇ ਕਿਹਾ ਕਿ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਪੁਲਿਸ ਨੇ ਜਿਸ ਤਰੀਕੇ ਨਾਲ ਕਾਰਵਾਈ ਕੀਤੀ, ਉਸ ਤੋਂ ਉਹ ਕਾਫੀ ਦੁਖੀ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਮੀਆ ਮਿੱਲਿਆ ਇਸਲਾਮੀਆ 'ਚ ਮਹਿਲਾ ਹੋਸਟਲ 'ਚ ਜ਼ਬਰੀ ਦਾਖਲ ਹੋਈ ਅਤੇ ਵਿਦਿਆਰਥਣਾਂ ਦੀ ਬੇਰਹਿਮੀ ਨਾਲ ਕੁੱਟ ਕੀਤੀ।
 

ਜ਼ਿਕਰਯੋਗ ਹੈ ਕਿ ਨਾਗਰਿਕਤਾ ਕਾਨੂੰਨ ਵਿਰੁੱਧ ਜਾਮੀਆ ਯੂਨੀਵਰਸਿਟੀ ’ਚ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਐਤਵਾਰ ਨੂੰ ਇਸ ਨੇ ਤਦ ਹਿੰਸਾ ਦਾ ਰੂਪ ਅਖ਼ਤਿਆਰ ਕਰ ਲਿਆ, ਜਦੋਂ ਪੁਲਿਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਦਾਖਾ਼ਲ ਹੋ ਕੇ ਤਾਕਤ ਦੀ ਵਰਤੋਂ ਕੀਤੀ। ਐਤਵਾਰ ਨੂੰ ਇਸ ਕਾਨੂੰਨ ਵਿਰੁੱਧ ਨਿਊ ਫ਼ਰੈਂਡਜ਼ ਕਾਲੋਨੀ ’ਚ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਚਾਰ ਸਰਕਾਰੀ ਬੱਸਾਂ ਤੇ ਪੁਲਿਸ ਦੇ ਦੋ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਪੂਰੀ ਘਟਨਾ ਵਿੱਚ ਵਿਦਿਆਰਥੀ, ਪੁਲਿਸ ਤੇ ਅੱਗ ਬੁਝਾਉਣ ਵਾਲੇ ਇੱਕ ਮੁਲਾਜ਼ਮ ਸਣੇ ਲਗਭਗ 60 ਵਿਅਕਤੀ ਜ਼ਖ਼ਮੀ ਹੋ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA opposition led by sonia gandhi met with president ramnath kovind over jamia case