ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ਦੀ ਆਵਾਜ਼ ਨੂੰ ਨਹੀਂ ਦਬਾ ਸਕਦੀ ਸਰਕਾਰ : ਰਾਹੁਲ ਗਾਂਧੀ

ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਦੇਸ਼ ਦੇ ਕਈ ਸ਼ਹਿਰਾਂ ’ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵਿਰੁੱਧ ਵੀਰਵਾਰ ਨੂੰ ਵੱਡਾ ਬਿਆਨ ਦਿੱਤਾ। ਰਾਹੁਲ ਗਾਂਧੀ ਨੇ ਟਵੀਟ ਕੀਤਾ, "ਸਰਕਾਰ ਭਾਰਤ ਦੀ ਆਵਾਜ਼ ਨੂੰ ਨਹੀਂ ਦਬਾ ਸਕਦੀ ਹੈ।" 
 

ਰਾਹੁਲ ਗਾਂਧੀ ਨੇ ਟਵੀਟ 'ਚ ਲਿਖਿਆ, "ਭਾਰਤ ਦੀ ਆਵਾਜ ਦਬਾਉਣ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਰੋਕਣ ਲਈ ਇਸ ਸਰਕਾਰ ਨੂੰ ਕਾਲਜ, ਟੈਲੀਫੋਨ ਸੇਵਾ, ਮੈਟਰੋ ਸੇਵਾ ਰੋਕਣ ਅਤੇ ਧਾਰਾ 144 ਲਾਗੂ ਕਰਨ ਦਾ ਕੋਈ ਅਧਿਕਾਰ ਨਹੀਂ ਹੈ।"
 

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਵੀਰਵਾਰ ਨੂੰ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ, ਜਦਕਿ ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਹਿੰਸਾ ਤੇ ਅੱਗਜਨੀ ਵੇਖਣ ਨੂੰ ਮਿਲੀ। ਦਿੱਲੀ ਮੈਟਰੋ ਦੇ 16 ਸਟੇਸ਼ਨ ਬੰਦ ਕਰ ਦਿੱਤੇ ਗਏ ਸਨ। ਕੁਝ ਇਲਾਕਿਆਂ ’ਚ ਮੋਬਾਇਲ ਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਵਿਰੋਧ ਪ੍ਰਦਰਸ਼ਨਾਂ ਕਾਰਨ ਮੈਟਰੋ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਸੜਕੀ ਰਸਤੇ ਬੁਰੀ ਤਰ੍ਹਾਂ ਪ੍ਰਭਾਵਿਤ ਰਹੇ।
 

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ, ਅੱਗਜਨੀ ਅਤੇ ਭੰਨਤੋੜ ਵੀ ਕੀਤੀ। ਲਖਨਊ 'ਚ ਪ੍ਰਦਰਸ਼ਨਕਾਰੀਆਂ ਨੇ 20 ਮੋਟਰਸਾਈਕਲਾਂ, 10 ਕਾਰਾਂ, 3 ਬੱਸਾਂ ਅਤੇ ਮੀਡੀਆ ਦੀ 4 ਓ.ਬੀ. ਵੈਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਵੀ ਕੀਤਾ। ਹਿੰਸਕ ਪ੍ਰਦਰਸ਼ਨ ਦੌਰਾਨ ਜ਼ਖਮੀ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ, ਜਦਕਿ ਇਸ ਹਿੰਸਾ 'ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA Protest 2019 Congress leader rahul gandhi attacks says govt has no rights to shut down colleges