ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA: ਹਿੰਸਾ ਫੈਲਾਉਣ ਵਾਲਿਆਂ ਦੀ ਜ਼ਬਤ ਕਰਾਂਗੇ ਜਾਇਦਾਦ- CM ਯੋਗੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਵੀਰਵਾਰ ਨੂੰ ਰਾਜਧਾਨੀ ਲਖਨਊ 'ਚ ਹੋਏ ਹਿੰਸਕ ਰੋਸ ਪ੍ਰਦਰਸ਼ਨਾਂ ਅਤੇ ਅੱਗਜਨੀ ਬਾਰੇ ਉੱਚ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਵੀਰਵਾਰ ਸ਼ਾਮ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।


 

 

ਯੋਗੀ ਆਦਿੱਤਿਆਨਾਥ ਨੇ ਕਿਹਾ, "ਰੋਸ ਪ੍ਰਦਰਸ਼ਨ ਦੇ ਨਾਂ 'ਤੇ ਕੋਈ ਹਿੰਸਾ ਅਤੇ ਅੱਗਜਨੀ ਨਹੀਂ ਕਰ ਸਕਦਾ। ਅਸੀ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਾਂਗੇ। ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ ਦੀ ਜਾਇਦਾਦ ਜਬਤ ਕਰ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।"


 

 

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ, ਅੱਗਜਨੀ ਅਤੇ ਭੰਨਤੋੜ ਵੀ ਕੀਤੀ। ਲਖਨਊ 'ਚ ਪ੍ਰਦਰਸ਼ਨਕਾਰੀਆਂ ਨੇ 20 ਮੋਟਰਸਾਈਕਲਾਂ, 10 ਕਾਰਾਂ, 3 ਬੱਸਾਂ ਅਤੇ ਮੀਡੀਆ ਦੀ 4 ਓ.ਬੀ. ਵੈਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਵੀ ਕੀਤਾ। ਲਖਨਊ 'ਚ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।
 

ਦੱਸ ਦੇਈਏ ਕਿ ਨਾਗਰਿਕਤਾ ਕਾਨੂੰਨ 2019 ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ 'ਚ ਧਾਰਮਿਕ ਹਿੰਸਾ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੌਧ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਗੈਰ-ਕਾਨੂੰਨੀ ਸ਼ਰਨਾਰਥੀ ਨਹੀਂ ਮੰਨਿਆ ਜਾਵੇਗਾ ਅਤੇ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA Protest CM Yogi says will seize property of those who damage public property