ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ: CAA ਦੇ ਵਿਰੋਧ 'ਚ ਜਾਫਰਾਬਾਦ 'ਚ ਗੱਡੀਆਂ-ਘਰ ਸਾੜੇ, ਭਜਨਪੁਰਾ 'ਚ ਪਟਰੌਲ ਪੰਪ 'ਚ ਲਾਈ ਅੱਗ

ਦਿੱਲੀ ਦੇ ਜਾਫਰਾਬਾਦ ਵਿੱਚ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਵਿੱਚ ਧਰਨੇ ਉੱਤੇ ਬੈਠੇ ਲੋਕ ਹਿੰਸਕ ਹੋ ਗਏ। ਜ਼ਫ਼ਰਾਬਾਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਉੱਤੇ ਪਥਰਾਅ ਕੀਤੇ ਜਾਣ ਤੋਂ ਬਾਅਦ 10 ਵਾਹਨਾਂ ਉੱਤੇ ਅੱਗ ਲਾ ਦਿੱਤੀ। 

 

ਇਸ ਹਿੰਸਕ ਪ੍ਰਦਰਸ਼ਨ ਵਿੱਚ ਗੋਕੁਲਪੁਰੀ ਏਸੀਪੀ ਦਫ਼ਤਰ ਵਿਖੇ ਤਾਇਨਾਤ ਕਾਂਸਟੇਬਲ ਰਤਨ ਲਾਲ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਂਦ ਬਾਗ਼ ਵਿੱਚ ਪ੍ਰਦਰਸ਼ਨਕਾਰੀਆਂ ਨੇ ਕੁਝ ਵਾਹਨਾਂ ਨੂੰ ਅੱਗ ਲਾ ਦਿੱਤੀ। ਸਵੇਰੇ ਦਿੱਲੀ ਪੁਲਿਸ ਦੇ ਜੁਆਇੰਟ ਕਮਿਸ਼ਨਰ ਨੇ ਖੁਦ ਕਮਾਂਡ ਲੈਂਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਸਹਿਮਤ ਨਹੀਂ ਹੋਏ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। 

 

ਜ਼ਫ਼ਰਾਬਾਦ ਵਿੱਚ ਸੋਮਵਾਰ ਸਵੇਰ ਤੋਂ ਹੀ ਇੱਕ ਵੱਡਾ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਮੌਜਪੁਰ ਵਿੱਚ ਬਾਜ਼ਾਰ ਬੰਦ ਹੈ, ਪਰ ਕੁਝ ਦੁਕਾਨਾਂ ਖੁੱਲ੍ਹੀਆਂ ਸਨ।

 

- ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਕਿਹਾ ਕਿ ਦਿੱਲੀ ਪੁਲਿਸ ਅਤੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉੱਤਰ ਪੂਰਬੀ ਦਿੱਲੀ ਵਿੱਚ ਅਮਨ-ਕਾਨੂੰਨ ਕਾਇਮ ਰਹੇ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸੰਜਮ ਵਰਤਣ ਦੀ ਅਪੀਲ ਕਰਦਾ ਹਾਂ।

 

- ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ ਸਾਰੇ ਦਿੱਲੀ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਹਿੰਸਾ ਵਿੱਚ ਸਾਰਿਆਂ ਦਾ ਨੁਕਸਾਨ ਹੈ। ਹਿੰਸਾ ਦੀ ਅੱਗ ਹਰ ਕਿਸੇ ਲਈ ਨੁਕਸਾਨ ਪਹੁੰਚਾਉਂਦੀ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA protest in Jafrabad Delhi: On second day protesters agian threw stones Police release tear gas shells