ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO PM ਮੋਦੀ-ਅਮਿਤ ਸ਼ਾਹ ’ਤੇ ਵਿਵਾਦਤ ਟਿੱਪਣੀ ਕਰਨ ਵਾਲੇ ਨੀਲਾਈ ਕੰਨਨ ਗ੍ਰਿਫਤਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਵਿਵਾਦਿਤ ਟਿੱਪਣੀ ਕਰਨ ਦੇ ਦੋਸ਼ ਵਿੱਚ ਤਾਮਿਲ ਸਾਹਿਤਕਾਰ ਅਤੇ ਬੁਲਾਰੇ ਨੀਲਾਈ ਕੰਨਨ ਨੂੰ ਬੁੱਧਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ।

 

ਇਸ ਤੋਂ ਪਹਿਲਾਂ ਤਾਮਿਲਨਾਡੂ ਭਾਜਪਾ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਹੰਗਾਮੇ ਨੂੰ ਵੇਖਦਿਆਂ ਪੁਲਿਸ ਨੇ ਪਾਰਟੀ ਦੇ ਰਾਸ਼ਟਰੀ ਸਕੱਤਰ ਐਚ ਰਾਜਾ, ਸਾਬਕਾ ਕੇਂਦਰੀ ਮੰਤਰੀ ਪੋਨ ਰਾਧਾਕ੍ਰਿਸ਼ਨਨ, ਐਲ ਗਨੇਸ਼ਨ ਅਤੇ ਸੀ ਪੀ ਰਾਧਾਕ੍ਰਿਸ਼ਨਨ ਸਣੇ ਕਈ ਸੀਨੀਅਰ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ।

 

ਪ੍ਰਦਰਸ਼ਨ ਮਰੀਨਾ ਬੀਚ ਫਰੰਟ ਵਿਖੇ ਗਾਂਧੀ ਦੇ ਬੁੱਤ ਨੇੜੇ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਮਰੀਨਾ ਬੀਚ ਜਾਂ ਆਸ ਪਾਸ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਸੀ ਦਿੱਤੀ।

 

ਲੇਖਕ ਨੀਲਾਈ ਕੰਨਨ ਦੇ ਕਥਿਤ ਭਾਸ਼ਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਭਾਜਪਾ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਉਣ ਲਈ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਕੰਨਨ ਇੱਕ ਤਾਮਿਲ ਸਾਹਿਤਕਾਰ ਹਨ।

 

ਦੱਸਣਯੋਗ ਹੈ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਐਤਵਾਰ ਨੂੰ ਹੋਈ ਇੱਕ ਬੈਠਕ ਵਿੱਚ ਨੀਲਾਈ ਕੰਨਨ ਨੇ ਕਿਹਾ ਸੀ ਕਿ ਘੱਟ ਗਿਣਤੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦਾ ਕਤਲ ਕਰ ਦੇਣਾ ਚਾਹੀਦਾ ਹੈ। 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:caa protest nellai kannan tamil writer arrested after giving controversial statement