ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA : ਹਰਿਦੁਆਰ 'ਚ ਧਾਰਾ 144 ਲਗਾਈ ਗਈ, ਪੁਲਿਸ ਅਤੇ ਖੁਫੀਆ ਵਿਭਾਗ ਚੌਕਸ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ 'ਚ ਹੋ ਰਹੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਹਰਿਦੁਆਰ ਸ਼ਹਿਰ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸ਼ਨਿੱਚਰਵਾਰ ਨੂੰ ਸ਼ਹਿਰ 'ਚ ਹੋਈ ਰੈਲੀਆਂ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜੋ ਐਤਵਾਰ ਸ਼ਾਮ ਤਕ ਲਾਗੂ ਰਹੇਗੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹਰਿਦੁਆਰ ਸ਼ਹਿਰ 'ਚ ਕਈ ਸੰਗਠਨਾਂ ਵੱਲੋਂ ਨਾਗਰਿਕਤਾ ਕਾਨੂੰਨ ਦੇ ਪੱਖ ਅਤੇ ਵਿਰੋਧ 'ਚ ਰੈਲੀਆਂ ਕੱਢੀਆਂ ਜਾਣੀਆਂ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਅਤੇ ਖੁਫੀਆ ਵਿਭਾਗ ਚੌਕਸ ਹੋ ਗਿਆ ਹੈ।
 

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਐਸਐਸਪੀ ਸੈਂਥਿਲ ਅਬੂਦਈ ਕ੍ਰਿਸ਼ਣਰਾਜ ਐਸ. ਨੇ ਸ਼ਨਿੱਚਰਵਾਰ ਨੂੰ ਜਵਾਲਾਪੁਰ ਥਾਣੇ 'ਚ ਮੁਸਲਿਮ ਸਮਾਜ ਦੇ ਸੀਨੀਅਰ ਨਾਗਰਿਕਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਰੈਲੀ ਪ੍ਰਦਰਸ਼ਨ ਤੋਂ ਦੂਰ ਰੱਖਿਆ ਜਾਵੇ।
 

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ 'ਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨ ਹਿੰਸਕ ਹੋਏ ਸਨ। ਇਸ ਦੌਰਾਨ ਪੱਥਰਬਾਜ਼ੀ ਅਤੇ ਅੱਗਜਨੀ ਦੀਆਂ ਘਟਨਾਵਾਂ ਬੇਕਾਬੂ ਹੋ ਜਾਣ ਤੋਂ ਬਾਅਦ ਕਈ ਥਾਵਾਂ 'ਤੇ ਪੁਲਿਸ ਨੂੰ ਗੋਲੀਬਾਰੀ ਕਰਨੀ ਪਈ ਸੀ। ਇਨ੍ਹਾਂ ਪ੍ਰਦਰਸ਼ਨਾਂ 'ਚ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਅਧਿਕਾਰਿਕ ਤੌਰ 'ਤੇ ਇਸ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਹਿੰਸਕ ਝੜਪਾਂ 'ਚ ਸੱਭ ਤੋਂ ਵੱਧ 5 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮੇਰਠ ਤੋਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Caa Protest: Section 144 Implemented in Haridwar City