ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA: ਲਖਨਊ 'ਚ ਹਿੰਸਕ ਪ੍ਰਦਰਸ਼ਨ, ਕਈ ਗੱਡੀਆਂ ਤੇ ਪੁਲਿਸ ਚੌਕੀ ਨੂੰ ਅੱਗ ਲਗਾਈ

ਪੂਰੇ ਦੇਸ਼ 'ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇੱਕ ਪੁਲਿਸ ਚੌਕੀ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਇੱਥੇ ਪੁਲਿਸ 'ਤੇ ਪੱਥਰਬਾਜ਼ੀ ਕੀਤੀ ਅਤੇ ਜੰਮ ਕੇ ਨਾਹਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਵੀ ਛੱਡਣੇ ਪਏ।
 

ਜਾਣਕਾਰੀ ਮੁਤਾਬਿਕ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕੁੱਝ ਇਲਾਕਿਆਂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਨੇ ਵੀਰਵਾਰ ਨੂੰ ਹਿੰਸਕ ਰੂਪ ਲੈ ਲਿਆ। ਪ੍ਰਦਰਸ਼ਨਕਾਰੀਆਂ ਨੇ ਕਈ ਇਲਾਕਿਆਂ 'ਚ ਅੱਗ ਲਗਾ ਦਿੱਤੀ। ਹਸਨਗੰਜ ਇਲਾਕੇ 'ਚ ਕਈ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇੱਕ ਪੁਲਿਸ ਚੌਕੀ ਨੂੰ ਵੀ ਸਾੜਨ ਦੀ ਖਬਰ ਹੈ। ਪੁਲਿਸ ਨੇ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਤੇ ਪੱਥਰਬਾਜ਼ੀ ਕੀਤੀ ਗਈ। 
 

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਹਵਾਈ ਫਾਈਰਿੰਗ ਦੀ ਵੀ ਜਾਣਕਾਰੀ ਮਿਲੀ ਹੈ। ਫਿਲਹਾਲ ਇਲਾਕੇ 'ਚ ਹਾਲਾਤ ਬਹੁਤ ਗੰਭੀਰ ਦੱਸੇ ਜਾ ਰਹੇ ਹਨ। ਪੁਲਿਸ ਲਗਾਤਾਰ ਇਲਾਕੇ 'ਚ ਮਾਰਚ ਕਰ ਰਹੀ ਹੈ ਤਾ ਕਿ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਇਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAA protests turn violent in Lucknow