ਉੱਤਰ-ਪੂਰਬੀ ਦਿੱਲੀ ਦੇ ਜ਼ਫ਼ਰਾਬਾਦ ਅਤੇ ਮੌਜਪੁਰ ਖੇਤਰਾਂ ਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਘੱਟੋ ਘੱਟ ਦੋ ਘਰਾਂ ਅਤੇ 10 ਵਾਹਨਾਂ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਤਣਾਅ ਹੋਰ ਵੱਧ ਗਿਆ। ਇਸ ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਕੋਲ ਪਹੁੰਚ ਕੀਤੀ।
ਕੇਜਰੀਵਾਲ ਨੇ ਟਵੀਟ ਕੀਤਾ, ‘ਦਿੱਲੀ ਦੇ ਕੁਝ ਹਿੱਸਿਆਂ ਚ ਸ਼ਾਂਤੀ ਅਤੇ ਸਦਭਾਵਨਾ ਚ ਵਿਘਨ ਪਾਉਣ ਦੀਆਂ ਬਹੁਤ ਹੀ ਪ੍ਰੇਸ਼ਾਨ ਕਰਨ ਵਾਲੀਆਂ ਖਬਰਾਂ ਹਨ। ਮੈਂ LG ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਅਮਨ-ਕਾਨੂੰਨ ਨੂੰ ਬਹਾਲ ਕਰਨ।'
ਦੱਸ ਦੇਈਏ ਕਿ ਉੱਤਰ ਪੂਰਬੀ ਦਿੱਲੀ ਦੇ ਇਨ੍ਹਾਂ ਇਲਾਕਿਆਂ ਚ ਸੋਮਵਾਰ ਨੂੰ ਵਿਰੋਧੀ ਅਤੇ ਸੀਏਏ ਵਿਰੋਧੀ ਸਮੂਹਾਂ ਵਿੱਚ ਲਗਾਤਾਰ ਦੂਜੇ ਦਿਨ ਝੜਪਾਂ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਇੱਕ ਦੂਜੇ ਉੱਤੇ ਪੱਥਰ ਸੁੱਟੇ।
ਇਸ ਹਿੰਸਕ ਪ੍ਰਦਰਸ਼ਨ ਚ ਇੱਕ ਪੁਲਿਸ ਮੁਲਾਜ਼ਮ ਮਾਰਿਆ ਗਿਆ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਜਾਰੀ ਕੀਤੇ। ਪੁਲਿਸ ਨੇ ਸਮੂਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵੀ ਕੀਤੀ।