ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਦਾ ਫੈਸਲਾ: ਦੇਸ਼ ’ਚ ਖੁੱਲ੍ਹਣਗੇ 75 ਨਵੇਂ ਮੈਡੀਕਲ ਕਾਲਜ, 15700 MBBS ਸੀਟਾਂ

ਕੇਂਦਰੀ ਮੰਤਰੀ ਮੰਡਲ  (Cabinet) ਦੀ ਬੈਠਕ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਆਫਤ ਰੋਕਥਾਮ ਬੁਨਿਆਦੀ ਢਾਂਚੇ (ਸੀ.ਡੀ.ਆਰ.ਆਈ.) ਲਈ ਇੱਕ ਕੌਮਾਂਤਰੀ ਗੱਠਜੋੜ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

 

ਪੀਐਮ ਮੋਦੀ 23 ਸਤੰਬਰ 2019 ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਸਿਖਰ ਸੰਮੇਲਨ ਦੌਰਾਨ ਸੀਡੀਆਰਆਈ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 75 ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ 2021-22 ਤੱਕ ਸਥਾਪਤ ਕੀਤੇ ਜਾਣਗੇ।

 

 

 


ਸਰਕਾਰ ਦੇ ਇਸ ਕਦਮ ਨਾਲ ਦੇਸ਼ ਵਿੱਚ 15,700 ਐਮਬੀਬੀਐਸ ਸੀਟਾਂ ਵਧਾਈਆਂ ਜਾ ਸਕਣਗੀਆਂ।  ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 60 ਲੱਖ ਟਨ ਚੀਨੀ ਦੇ ਨਿਰਯਾਤ ਲਈ 6,268 ਕਰੋੜ ਰੁਪਏ ਦੀ ਨਿਰਯਾਤ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 

 

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਸਰਕਾਰ ਵੱਧ ਤੋਂ ਵੱਧ ਐਫਡੀਆਈ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਲਾ ਮਾਈਨਿੰਗ ਵਿੱਚ 100% ਸਿੱਧੇ ਵਿਦੇਸ਼ੀ ਨਿਵੇਸ਼ ਦਾ ਫੈਸਲਾ ਕੀਤਾ ਗਿਆ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cabinet decision 75 new medical colleges approved 15700 MBBS seats to be increased in the country