ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈ ਕੋਰਟ ਨੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਦੀ ਗ੍ਰਿਫ਼ਤਾਰੀ 'ਤੇ ਰੋਕ ਹਟਾਈ

ਕੋਲਕਾਤਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਾਰਧਾ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿੱਚ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਬਚਾਅ ਲਈ ਆਪਣੇ ਆਦੇਸ਼ ਵਾਪਸ ਲੈ ਲਿਆ ਹੈ।

 

ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਨੋਟਿਸ ਨੂੰ ਰੱਦ ਕਰਨ ਦੀ ਉਸ ਦੀ ਬੇਨਤੀ ਨੂੰ ਵੀ ਖਾਰਜ ਕਰ ਦਿੱਤਾ। ਇਸ ਨੋਟਿਸ ਵਿੱਚ ਕੁਮਾਰ ਨੂੰ ਇਸ ਕੇਸ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। 

 

ਸ਼ਾਰਧਾ ਗਰੁੱਪ ਆਫ਼ ਕੰਪਨੀਜ਼ ਨੇ ਲੱਖਾਂ ਲੋਕਾਂ ਨੂੰ ਕਥਿਤ ਤੌਰ ਉੱਤੇ ਨਿਵੇਸ਼ ਵਿੱਚ ਉੱਚੇ ਰਿਟਰਨ ਦਾ ਵਾਅਦਾ ਕਰ ਉਨ੍ਹਾਂ ਨੂੰ 2500 ਕਰੋੜ ਰੁਪਏ ਦਾ ਚੂਨਾ ਲਾਇਆ ਸੀ।


ਕੁਮਾਰ, ਜੋ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੀ.ਆਈ.ਡੀ.) ਵਜੋਂ ਕੰਮ ਕਰ ਰਹੇ ਹਨ, ਰਾਜ ਸਰਕਾਰ ਵੱਲੋਂ ਚਿਟ ਫੰਡ ਦੇ ਹੋਰ ਮਾਮਲਿਆਂ ਦੇ ਨਾਲ ਘੁਟਾਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦਾ ਹਿੱਸਾ ਸੀ ਪਰ ਸੁਪਰੀਮ ਕੋਰਟ ਨੇ ਇਹ ਕੇਸ 2014 ਵਿੱਚ ਸੀਬੀਆਈ ਨੂੰ ਸੌਂਪ ਦਿੱਤਾ ਸੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Calcutta High Court withdraws protection from arrest against former Kolkata top cop