ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਹੰਕਾਰੀ’ ਕਾਂਗਰਸ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ: ਕੇਜਰੀਵਾਲ

‘ਹੰਕਾਰੀ’ ਕਾਂਗਰਸ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ: ਕੇਜਰੀਵਾਲ

ਕਾਂਗਰਸ ਵੱਲੋਂ ਆਮ ਲੋਕ ਸਭਾ ਚੋਣਾਂ ਆਪਣੇ ਦਮ ਉੱਤੇ ਲੜਨ ਦੇ ਐਲਾਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ – ‘ਹੰਕਾਰੀ ਕਾਂਗਰਸ ਦੇ ਉਮੀਦਵਾਰਾਂ ਦੀਆਂ ਐਤਕੀਂ ਆਮ ਚੋਣਾਂ ਵਿੱਚ ਜ਼ਮਾਨਤਾਂ ਜ਼ਬਤ ਹੋਣਗੀਆਂ।’

 

 

ਕੱਲ੍ਹ ਸ਼ਾਮੀਂ ਮੁਸਤਫ਼ਾਬਾਦ ਇਲਾਕੇ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਗੱਠਜੋੜ ਕਾਇਮ ਕਰਨ ਲਈ ਕਾਂਗਰਸ ਪਾਰਟੀ ਨੂੰ ਬਥੇਰਾ ਮਨਾਇਆ ਪਰ ਉਹ ਸਮਝੀ ਨਹੀਂ। ਚੇਤੇ ਰਹੇ ਕਿ ਬੀਤੇ ਦਿਨੀਂ ਦਿੱਲੀ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸ਼ੀਲਾ ਦੀਕਸ਼ਿਤ ਨੇ ਦੱਸਿਆ ਸੀ ਕਿ ਪਾਰਟੀ ਵਿੱਚ ਇਸ ਮੁੱਦੇ ਉੱਤੇ ਪੂਰੀ ਇੱਕਸੁਰਤਾ ਹੈ ਕਿ ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਕੋਈ ਗੱਠਜੋੜ ਨਹੀਂ ਕੀਤਾ ਜਾਣਾ ਚਾਹੀਦਾ।

 

 

ਦਿੱਲੀ ਦੇ ਮੁੱਖ ਮੰਤਰੀ ਨੇ ਘੱਟ–ਗਿਣਤੀਆਂ ਦੀ ਪ੍ਰਮੁੱਖਤਾ ਵਾਲੇ ਇਲਾਕੇ ਮੁਸਤਫ਼ਾਬਾਦ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਇਹ ਬੇਨਤੀ ਵੀ ਕੀਤੀ ਕਿ ਉਹ ਐਤਕੀਂ ਇਹ ਜ਼ਰੂਰ ਯਕੀਨੀ ਬਣਾ ਲੈਣ ਕਿ ਕਿਤੇ ਉਨ੍ਹਾਂ ਦੀਆਂ ਵੋਟਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਵੰਡੀਆਂ ਨਾ ਜਾਣ।

 

 

ਉਨ੍ਹਾਂ ਜਨਤਾ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਕਿਉਂਕਿ ਇਹੋ ਇੱਕੋ–ਇੱਕ ਪਾਰਟੀ ਹੈ, ਜੋ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਸਕਦੀ ਹੈ।

 

 

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗੱਠਜੋੜ ਦੀਆਂ ਕਿਆਸਅਰਾਈਆਂ ਹਾਲੇ ਵੀ ਲਾਈਆਂ ਜਾ ਰਹੀਆਂ ਹਨ; ਜਦ ਕਿ ਸ਼ੀਲਾ ਦੀਕਸ਼ਿਤ ਤੋਂ ਇਲਾਵਾ ਖ਼ੁਦ ਸ੍ਰੀ ਰਾਹੁਲ ਗਾਂਧੀ ਵੀ ਇਹੋ ਗੱਲ ਆਖ ਚੁੱਕੇ ਹਨ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੇ ਖਿ਼ਲਾਫ਼ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Candidates of Arrogant Congress will lose their deposits Kejriwal