ਤਸਵੀਰ: ਏਐੱਨਆਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਪ੍ਰਧਾਨ ਮੰਤਰੀ (PM) ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਇਸ ਨੂੰ ਸਦਭਾਵਨਾ–ਮਿਲਣੀ ਦੱਸਿਆ ਜਾ ਰਿਹਾ ਹੈ ਤੇ ਇਹ ਮੁਲਾਕਾਤ ਸੰਸਦ ਭਵਨ ’ਚ ਹੋਈ।
ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਆਪਣੇ ਸੰਸਦੀ ਰੁਝੇਵਿਆਂ ਵਿੱਚੋਂ ਖ਼ਾਸ ਤੌਰ ’ਤੇ ਸਮਾਂ ਕੱਢ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੇ ਵੇਰਵੇ ਤੁਰੰਤ ਉਪਲਬਧ ਨਹੀਂ ਹੋ ਸਕੇ।